ਪੰਜਾਬਪਟਿਆਲਾ

ਸੱਚਖੰਡ ਸ੍ਰੀ ਦਰਬਾਰ ਸਾਹਿਬ ਮੁਕੱਦਸ ਅਸਥਾਨ, ਸੰਗਤ ਆਸਥਾ ਤੇ ਮਰਿਆਦਾ ਰੱਖੇ ਖਿਆਲ : ਭਾਈ ਲੌਂਗੋਵਾਲ

ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੋ. ਬੱਲੂਆਣਾ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਪਟਿਆਲਾ 18 ਅਪ੍ਰੈਲ (ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਮੁਕੱਦਸ ਅਸਥਾਨ ਹੈ, ਜਿਥੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਪੁੱਜਦੀ ਹੈ, ਪ੍ਰੰਤੂ ਸੰਗਤ ਦਾ ਵੀ ਅਹਿਮ ਫਰਜ਼ ਬਣਦਾ ਹੈ ਕਿ ਆਸਥਾ ਦੇ ਨਾਲ ਨਾਲ ਗੁਰੂ ਘਰ ਦੀ ਮਰਿਆਦਾ ਦਾ ਵੀ ਖਿਆਲ ਰੱਖਿਆ ਜਾਵੇ। ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਸਿੱਖ ਬੁੱਧੀਜੀਵੀ ਕੌਂਸਲ ਦੇ ਪ੍ਰਧਾਨ ਅਤੇ ਭਾਈ ਗੁਰਦਾਸ ਇੰਸਟੀਚਿਊਟ ਦੇ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਸਦੀਵੀ ਵਿਛੋੜੇ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਸਾਂਝੀ ਕਰਨ ਪੁੱਜੇ ਹਨ। ਇਸ ਮੌਕੇ ਭਾਈ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਅਜੌਕੇ ਦੌਰ ਅੰਦਰ ਵੱਖ ਵੱਖ ਥਾਵਾਂ ’ਤੇ ਬੇਅਦਬੀ ਦੀਆਂ ਮੰਦਭਾਗੀ ਘਟਨਾਵਾਂ ਵਾਪਰਦੀਆਂ ਆ ਰਹੀਆਂ,

ਜਿਨ੍ਹਾਂ ਨੂੰ ਠੱਲਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਤਾਇਨਾਤ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਫਰਜ਼ਾਂ ਦੀ ਪਹਿਰੇਦਾਰੀ ਵੀ ਕਰ ਰਹੇ ਹਨ ਅਜਿਹੇ ਵਿਚ ਨਤਮਸਤਕ ਹੋਣ ਪੁੱਜਦੀ ਸੰਗਤ ਦਾ ਅਹਿਮ ਫਰਜ਼ ਹੈ ਕਿ ਮੁਲਾਜ਼ਮਾਂ ਨੂੰ ਹਰ ਤਰ੍ਹਾਂ ਸਹਿਯੋਗ ਦਿੱਤਾ ਜਾਵੇ। ਸਾਬਕਾ ਪ੍ਰਧਾਨ ਨੇ ਕਿਹਾ ਕਿਹਾ ਕਿ ਵੇਖਣ ’ਚ ਆਇਆ ਹੈ ਕਿ ਲਗਾਤਾਰ ਸਿੱਖਾਂ ਨੂੰ ਅਤੇ ਉਨ੍ਹਾਂ ਦੀਆਂ ਸਿਰਮੌਰ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਜਿਹੀਆਂ ਕੋਝੀਆਂ ਚਾਲਾਂ ਚੱਲਣ ਵਾਲੇ ਕਦੇ ਸਫਲ ਨਹੀਂ ਹੋਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦਾ ਸਦੀਵੀ ਵਿਛੋੜਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਸਿੱਖ ਬੁੱਧਜੀਵੀ ਕੌਂਸਲ ਦੀ ਸ਼ੁਰੂਆਤ ਸੰਤ ਹਰਚੰਦ ਸਿੰਘ ਲੌਂਗੋਵਾਲ ਹੋਰਾਂ ਦਾ ਸਹਿਯੌਗ ਲੈ ਕੇ ਕੀਤੀ ਸੀ ਕਿ ਤਾਂ ਕਿ ਸਿੱਖਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੀ ਹਮੇਸ਼ਾ ਘਾਟ ਰੜਕਦੀ ਰਹੇਗੀ ਪ੍ਰਮਾਤਮਾ ਉਨ੍ਹਾਂ ਨੂੰ ਆਪਣਾ ਚਰਨਾਂ ’ਚ ਨਿਵਾਸ ਬਖਸ਼ਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਵਾਲੀਆ, ਪਰਿਵਾਰਕ ਮੈਂਬਰਾਂ ’ਚ ਪਤਨੀ, ਧੀਆਂ ਅਤੇ ਪਰਿਵਾਰਕ ਮੈਂਬਰ, ਨਿੱਜੀ ਸਹਾਇਕ ਦਰਸ਼ਨ ਸਿੰਘ, ਸੰਦੀਪ ਸਿੰਘ ਰਾਜਾ ਤੁੜ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *