ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦੀ ਸੁਪਰਵੀਜਨ ,
ਮਮਤਾ ਦਿਵਸ ਤੇ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਕੀਤਾ ਜਾਂਦਾ ਹੈ ਟੀਕਾਕਰਣ।
ਪਟਿਆਲਾ, 19 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਦਾ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਣ ਕੀਤਾ ਜਾਂਦਾ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਟੀਕਾਕਰਣ ਅਫਸਰ ਡਾ. ਜਗਪਾਲਇੰਦਰ ਸਿੰਘ ਵੱਲੋਂ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਆਮ ਆਦਮੀ ਕਲੀਨਿਕ ਰਾਜਪੁਰਾ ਕਲੋਨੀ, ਸੀ.ਐਚ.ਸੀ. ਤ੍ਰਿਪੜੀ ਅਤੇ ਮਾਡਲ ਟਾਊਂਨ ਵਿਚ ਮਨਾਏ ਜਾ ਰਹੇ ਮਮਤਾ ਦਿਵਸ ਦੀ ਸੁਪਰੀਵਜਨ ਕੀਤੀ। ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸੁਪਰਵੀਜਨ ਦੌਰਾਨ ਉਹਨਾਂ ਵੱਲੋਂ ਇਹਨਾਂ ਸੈਸ਼ਨਾਂ ਤੇ ਵਰਤੀ ਜਾ ਰਹੀ ਵੈਕਸੀਨ, ਟੀਕੇ ਲਾਉਣ ਲਈ ਵਰਤੀਆਂ ਜਾ ਰਹੀਆਂ ਸੁਈਆਂ ਸਰਿੰਜਾਂ ਅਤੇ ਟੀਕਾਕਰਨ ਰਜਿਸ਼ਟਰਾਂ ਦੀ ਜਾਂਚ ਕੀਤੀ ਗਈ।
fੲਹਨਾਂ ਸੈਸ਼ਨਾ ਚ ਸਿਹਤ ਸਟਾਫ ਵੱਲੋਂ ਟੀਕੇ ਲਗਵਾਉਣ ਆਈਆਂ ਗਰਭਵਤੀ ਅੋਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਂ ਵਿਚ ਕਰਵਾਉਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਗਰਭਵੱਤੀ ਮਾਵਾਂ ਨੂੰ ਕਿਹਾ ਕਿ ਉਹ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁੁਸਾਰ ਆਪਣਾ ਅਤੇ ਨਵ ਜਨਮੇਂ ਬੱਚਿਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਮਮਤਾ ਦਿਵਸ ਤੇ ਗਰਭਵੱਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ।fੲਸੇ ਤਰ੍ਹਾਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਜਿਵੇਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ, ਨਿਮੋਨੀਆ, ਦਸਤ ਅਤੇ ਟੈਟਨਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿੱਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਦਾ ਹੈ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਕੇ ਦਿੱਤੇ ਰਾਸ਼ਟਰੀ ਟੀਚੇ ਸਮੇਂ ਸਿਰ ਪੂਰੇ ਕੀਤੇ ਜਾ ਸਕਣ।

