ਪਟਿਆਲਾ

ਪੰਜਾਬ ਦੇ ਲੋਕ ਵਿਕਾਸ ਕੇਂਦਰਿਤ ਪਾਰਟੀ ਭਾਜਪਾ ਨੂੰ ਵੋਟ ਦੇਣ ਲਈ ਤਿਆਰ – ਜੈ ਇੰਦਰ ਕੌਰ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਅਤੇ ਪੰਜਾਬ ਭਾਜਪਾ ਦੀ ਸੂਬਾ ਮੀਤ ਪ੍ਰਧਾਨ ਬੀਬਾ ਜੈ ਇੰਦਰ ਕੌਰ ਅਤੇ ਬਿੰਨੀ ਬੈਂਸ ਵੱਲੋਂ ਜਲੰਧਰ ਜਿਮਨੀ ਚੋਣ ਵਿੱਚ ਭਾਜਪਾ ਦੇ ਉਮੀਦਵਾਰ ਇਕ਼ਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਅਲਾਵਲਪੁਰ ਦੇ ਬਾਜ਼ਾਰਾਂ ਅਤੇ ਵੱਖ-ਵੱਖ ਹਿੱਸਿਆਂ ਵਿੱਚ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕੀਤਾ।

ਇਸ ਮੌਕੇ ਜੈ ਇੰਦਰ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਭਾਜਪਾ ਦਾ ਕਿਸੇ ਵੀ ਸੂਬੇ ਵਿੱਚ ਕੋਈ ਬਦਲ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਸੁਬਾ ਦਰ ਸੂਬਾ ਆਪਣੀ ਜਿੱਤ ਦਾ ਪਰਚਮ ਲਹਿਰਾ ਰਹੀ ਹੈ। ਇਸੇ ਤਰਾਂ ਮੌਜੂਦਾ ਜ਼ਿਮਨੀ ਚੋਣ ਵਿੱਚ ਪੰਜਾਬ ਦੇ ਲੋਕ ਭਾਜਪਾ ਦੇ ਰੂਪ ਵਿੱਚ ਵਿਕਾਸ ਕੇਂਦਰ ਪਾਰਟੀ ਨੂੰ ਵੋਟ ਦੇਣ ਲਈ ਤਿਆਰ ਹਨ ਅਤੇ ਜਲੰਧਰ ਜ਼ਿਮਨੀ ਚੋਣ ਤੋਂ ਭਾਜਪਾ ਦੇ ਉਮੀਦਵਾਰ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।

Leave a Reply

Your email address will not be published. Required fields are marked *