ਪੰਜਾਬਪਟਿਆਲਾ

ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਨੂੰ ਸਮਰਪਿਤ ਖਾਲਸਾ ਫਤਹਿ ਮਾਰਚ 21 ਅਪ੍ਰੈਲ ਨੂੰ ਪੁੱਜੇਗਾ ਪਟਿਆਲਾ

ਖਾਲਸਾ ਫਤਹਿ ਮਾਰਚ ਦਾ ਸੰਗਤਾਂ ਦੇ ਸਹਿਯੋਗ ਨਾਲ ਹੋਵੇਗਾ ਨਿੱਘਾ ਸਵਾਗਤ : ਸ. ਰੱਖੜਾ

ਮੁੱਖ ਸਮਾਗਮ ਪੰਜ ਮਈ ਨੂੰ ਗੁਰਦੁਆਰਾ ਮੰਜੀ ਸਾਹਿਬ ਅੰਮਿ੍ਰਤਸਰ ਵਿਖੇ ਹੋਵੇਗਾ : ਜਥੇਦਾਰ ਕਰਤਾਰਪੁਰ

ਪਟਿਆਲਾ 19 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ 300 ਸਾਲਾ ਜਨਮ ਦਿਹਾੜਾ ਸ਼ਤਾਬਦੀ ਨੂੰ ਸਮਰਪਿਤ ਖਾਲਸਾ ਫਤਹਿ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰ ਸਾਹਿਬਾਨ ਨਾਲ ਇਕੱਤਰਤਾ ਕੀਤੀ ਗਈ। ਖਾਲਸਾ ਫਤਹਿ ਮਾਰਚ ਦੇ ਸਵਾਗਤ ਨੂੰ ਲੈ ਕੇ ਰੂਪ ਰੇਖਾ ਉਲੀਕੀ ਗਈ ਅਤੇ ਵਿਚਾਰਾਂ ਕੀਤੀਆਂ ਗਈਆਂ ਕਿ ਪਟਿਆਲਾ ਦੀਆਂ ਸੰਗਤਾਂ ਫਤਹਿ ਮਾਰਚ ਦਾ ਵੱਖ ਵੱਖ ਥਾਵਾਂ ’ਤੇ ਸਵਾਗਤ ਕਰਨਗੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਖਾਲਸਾ ਫਤਹਿ ਮਾਰਚ ਦੇ ਰੂਪ ਵਿਚ ਨਗਰ ਕੀਰਤਨ 20 ਅਪ੍ਰੈਲ ਨੂੰ ਗੁਰਦੁਆਰਾ ਛੋਟੇ ਸਾਹਿਬਜ਼ਾਦੇ, ਫਤਹਿ ਨਗਰ ਦਿੱਲੀ ਤੋਂ ਆਰੰਭ ਹੋਵੇਗਾ, ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਪੰਜਾਬ ਪ੍ਰਵੇਸ਼ ਕਰੇਗਾ ਅਤੇ ਦੇਰ ਰਾਤ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੁੱਜੇਗਾ

ਪਟਿਆਲਾ ਦੀਆਂ ਸੰਗਤਾਂ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਦੇ ਅਹੁਦੇਦਾਰ ਖਾਲਸਾ ਫਤਹਿ ਦਿਵਸ ਦਾ ਵੱਖ ਵੱਖ ਥਾਵਾਂ ’ਤੇ ਨਿੱਘਾ ਸਵਾਗਤ ਕਰਨਗੇ।
ਖਾਲਸਾ ਫਤਹਿ ਮਾਰਚ ਦੇ ਸਬੰਧ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਸ਼ਹਿਰ ਦੀਆਂ ਸੰਗਤਾਂ, ਸਿੱਖੀ ਸਭਾਵਾਂ ਦੇ ਅਹੁਦੇਦਾਰ ਸਾਹਿਬਾਨ ਸਵਾਗਤ ਦੀਆਂ ਤਿਆਰੀਆਂ ਵਿਚ ਜੁੱਟ ਜਾਣ ਤਾਂ ਕਿ ਨਿੱਘਾ ਸਵਾਗਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਤਾਬਦੀ ਦਾ ਮੁੱਖ ਸਮਾਗਮ ਪੰਜ ਮਈ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਰਤਸਰ ਵਿਖੇ ਆਯੋਜਤ ਹੋਵਗਾ। ਜਥੇਦਾਰ ਕਰਤਾਰਪੁਰ ਨੇ ਦੱਸਿਆ ਕਿ ਖਾਲਸਾ ਫਤਹਿ ਮਾਰਚ 4 ਮਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਮੀਤ ਮੈਨੇਜਰ ਗੁਰਮੀਤ ਸਿੰਘ ਸੁਨਾਮ,ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ, ਕੰਵਲਜੀਤ ਸਿੰਘ ਗੋਨਾ, ਹਰਵਿੰਦਰਪਾਲ ਸਿੰਘ ਵਿੰਟੀ, ਕੁਲਦੀਪ ਸਿੰਘ ਖਾਲਸਾ, ਭਗਵੰਤ ਸਿੰਘ, ਪ੍ਰੇਮ ਸਿੰਘ, ਮਨਪ੍ਰੀਤ ਸਿੰਘ ਚੱਢਾ, ਸੁਖਵਿੰਦਰਪਾਲ ਸਿੰਘ ਮਿੰਟਾ ਤੋਂ ਇਲਾਵਾ ਵੱਖ ਵੱਖ ਸਿੱਖ ਸਭਾਵਾਂ, ਸੁਸਾਇਟੀਆਂ ਦੇ ਪ੍ਰਧਾਨ ਸਾਹਿਬਾਨ ਅਤੇ ਅਹੁਦੇਦਾਰ ਮੈਂਬਰ ਪੁੱਜੇ ਹੋਏ ਸਨ।

Leave a Reply

Your email address will not be published. Required fields are marked *