ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵਿਖੇ ਸੈਸ਼ਨ 2023-2024 ਲਈ ਦਾਖਲਾ ਸੈੱਲ ਸ਼ੁਰੂ
ਫਤਹਿਗੜ੍ਹ ਸਾਹਿਬ (ਮਧੂਸਾਰ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਵਿੱਦਿਅਕ ਸੈਸ਼ਨ 2023-2024 ਲਈ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਐਡਮਿਸ਼ਨ ਸੈੱਲ ਵਿੱਚ ਸਮੂਹ ਸਟਾਫ ਵੱਲੋਂ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਟਰੱਸਟ ਦੇ ਮੈਂਬਰ ਸ: ਜਗਦੀਪ ਸਿੰਘ ਚੀਮਾ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਹਾਜ਼ਰ ਸਨ | ਉਨ੍ਹਾਂ ਸਮੂਹ ਸਟਾਫ਼ ਮੈਂਬਰਾਂ ਨੂੰ ਮਿਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿ੍ੰਸੀਪਲ ਡਾ: ਲਖਵੀਰ ਸਿੰਘ ਨੇ ਦੱਸਿਆ ਕਿ ਕਾਲਜ ਨੇ ਪਿਛਲੇ ਸਾਲ ਦੌਰਾਨ ਵੱਖ-ਵੱਖ ਕੋਰਸਾਂ ਵਿਚ ਚੰਗੀ ਗਿਣਤੀ ਵਿਚ ਵਿਦਿਆਰਥੀਆਂ ਨੇ ਦਾਖਲਾ ਲਿਆ ਅਤੇ ਮੈਨੇਜਮੈਂਟ ਨੂੰ ਆਉਣ ਵਾਲੇ ਸੈਸ਼ਨ ਵਿਚ ਵੀ ਦਾਖਲੇ ਵਧਾਉਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਫੈਕਲਟੀ ਅਤੇ ਸਟਾਫ਼ ਮੈਂਬਰਾਂ ਦੇ ਟੀਮ ਵਰਕ ਨਾਲ ਕਾਲਜ ਨੂੰ ਨੈਕ ਤੋਂ ‘ਏ’ ਗ੍ਰੇਡ ਅਤੇ ਐਨ ਬੀ ਏ ਦੁਆਰਾ ਮਾਨਤਾ ਪ੍ਰਾਪਤ ਹੋਈ ਹੈ। ਦਾਖਲਾ ਕਮੇਟੀ ਦੇ ਮੈਂਬਰ ਡਾ. ਏ.ਪੀ.ਐਸ. ਸੇਠੀ ਅਤੇ ਡਾ.ਅੰਮ੍ਰਿਤਵੀਰ ਸਿੰਘ, ਨੇ ਦੱਸਿਆ ਕਿ ਵਿਦਿਆਰਥੀ ਬੀ.ਟੈਕ, ਐਮ.ਟੈਕ, ਐਮ.ਬੀ.ਏ., ਬੀਬੀਏ, ਬੀ.ਸੀ.ਏ ਅਤੇ ਬੀ.ਵੋਕੇਸ਼ਨਲ ਕੋਰਸਾਂ ਲਈ ਵੇਰਵਿਆਂ ਅਤੇ ਆਨਲਾਈਨ ਰਜਿਸਟ੍ਰੇਸ਼ਨ ਲਈ ਕਾਲਜ ਦੀ ਵੈੱਬਸਾਈਟ (bbsbec.edu.in) ‘ਤੇ ਜਾ ਕੇ ਵੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

