ਪੰਜਾਬਪਟਿਆਲਾ

ਪਟਿਆਲਾ ਵਿਚ ਦੋ ਨੌਜਵਾਨਾ ਦਾ ਚਾਕੂ ਮਾਰ ਕੇ ਕਤਲ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) : ਬੱਸ ਸਟੈਂਡ ਦੇ ਨਜ਼ਦੀਕ ਦੋ ਨੌਜਵਾਨਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀਆਂ ਲਾਸ਼ਾ ਸਵੇਰੇ ਸੜਕ ਕਿਨਾਰੇ ਪਈਆਂ ਬਰਾਮਦ ਹੋਈਆਂ। ਮ੍ਰਿਤਕਾਂ ਵਿਚੋਂ ਇਕ ਦਾ ਨਾਮ ਨਕੁਲ ਅਤੇ ਦੂਜੇ ਦਾ ਅਨਿਲ ਕੁਮਾਰ ਹੈ। ਦੋਵਾਂ ਦੀ ਉਮਰ ਲਗਭਗ 18-18 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਦੋਵੇਂ ਦੇਰ ਰਾਤ ਘਰੋਂ ਆਪਣੇ ਦੋਸਤਾਂ ਨਾਲ ਗਏ ਸਨ ਅਤੇ ਉਥੇ ਦੋਸਤਾਂ ਨਾਲ ਝਗੜਾ ਹੋ ਗਿਆ ਅਤੇ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਨੌਜਵਾਨ ਪੁੱਤਾਂ ਦੇ ਕਤਲ ਤੋਂ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹੈ। ਪਰਿਵਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *