ਪੰਜਾਬਪਟਿਆਲਾ

ਪੰਚਮੀ ਦੇ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਨਤਮਸਤਕ

ਮੋਰਿੰਡਾ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ : ਪ੍ਰੋ. ਬਡੂੰਗਰ

ਸੰਗਤਾਂ ਨੇ ਪੰਗਤ-ਸੰਗਤ ਕਰਕੇ ਕੀਤਾ ਪਵਿੱਤਰ ਸਰੋਵਰ ’ਚ ਇਸ਼ਨਾਨ

ਪਟਿਆਲਾ 25 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਆਸਾ ਕੀ ਵਾਰ ਦੇ ਪਾਠ ਕੀਤੇ ਗਏ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰੂ ਦਰਬਾਰ ਵਿਚ ਨਤਮਸਤਕ ਹੋਣ ਪੁੱਜੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਨਾਮ ਸਿਮਰਨ ਰਾਹੀਂ ਆਪਣੇ ਆਪ ਨੂੰ ਪ੍ਰਮਾਤਮਾ ਨਾਲ ਜੋੜਿਆ। ਪੰਚਮੀ ਦੇ ਦਿਹਾੜੇ ’ਤੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਈ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਹਾਸਲ ਕੀਤੀ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਆਯੋਜਿਤ ਧਾਰਮਕ ਸਮਾਗਮ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਆਪਣੇ ਆਪ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਢਾਡੀ ਕਵੀਸ਼ਰੀ ਜਥਿਆਂ ’ਚ ਭਾਈ ਗੁਰਦਿਆਲ ਸਿੰਘ ਹਾਂਡਾ, ਜੁਗਰਾਜ ਸਿੰਘ ਖੀਵਾ, ਗੁਰਪਿਆਰ ਸਿੰਘ ਜੌਹਰ, ਬੀਬੀ ਮੁਖਤਿਆਰ ਕੌਰ, ਭਾਈ ਅਮਰਜੀਤ ਸਿੰਘ, ਚਮਕੌਰ ਸਿੰਘ, ਬੀਬੀ ਰਾਏ ਕੌਰ, ਬੀਬੀ ਹਰਪ੍ਰੀਤ ਕੌਰ ਆਦਿ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਕੇ ਨਿਹਾਲ ਕੀਤਾ।

ਇਸ ਮੌਕੇ ਧਾਰਮਕ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੋਂਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੰਗਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਹਿਯੋਗ ਕਰਨ। ਪ੍ਰੋ. ਬਡੂੰਗਰ ਅਜਿਹੀਆਂ ਘਟਨਾਵਾਂ ਦਾ ਵਰਤਾਰਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਕਿਸੇ ਸਾਜਿਸ਼ ਦਾ ਹਿੱਸਾ ਹੋ ਸਕਦੀ ਹੈ, ਜੋ ਬੇਨਕਾਬ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਸਰ ਹੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਪਿੱਛੇ ਮਾਨਸਿਕ ਰੋਗ ਕਾਰਨ ਬਣਾ ਦਿੱਤਾ ਜਾਂਦਾ, ਜਦਕਿ ਅਜਿਹੀਆਂ ਘਟਨਾਵਾਂ ਪਿੱਛੇ ਸਾਜਿਸ਼ਾਂ ਹੀ ਹੁੰਦੀਆਂ ਹਨ, ਜੋ ਗੁਰੂ ਘਰ ਘਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਪ੍ਰੋ. ਬਡੂੰਗਰ ਨੇ ਮੰਗ ਕਰਦਿਆਂ ਕਿਹਾ ਕਿ ਮੋਰਿੰਡਾ ਬੇਅਦਬੀ ਮਾਮਲੇ ’ਚ ਦੋਸ਼ੀ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਸਖਤ ਧਰਾਵਾਂ ਲਗਾਕੇ ਅਜਿਹੀ ਮਿਸਾਲ ਸਜ਼ਾ ਦਿੱਤੀ ਜਾਣੀ ਚਾਹੀਦੀ ਤਾਂ ਕਿ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਗੁਰਮਤਿ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਬਾਬਾ ਇੰੰਦਰ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਗੁਰਮੀਤ ਸਿੰਘ ਸੁਨਾਮ, ਭਾਗ ਸਿੰਘ, ਮਨਦੀਪ ਸਿੰਘ, ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ, ਬੇਅੰਤ ਸਿੰਘ, ਪਰਵਿੰਦਰ ਸਿੰਘ ਰਿਓਂਦ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਲ ਸਨ।

Leave a Reply

Your email address will not be published. Required fields are marked *