ਅੰਮ੍ਰਿਤਸਰਪੰਜਾਬ

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ 26 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸ਼੍ਰੋਮਣੀ ਅਕਾਲੀ ਦਲ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਸਦੀ ਦੇ ਰਾਜਨੀਤਕ ਜੀਵਨ ਦੇ ਧਾਰਨੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਸਦੀਵੀ ਵਿਛੋੜਾ ਸਿੱਖ ਪੰਥ ਤੇ ਦੇਸ ਵਾਸੀਆਂ ਲਈ ਵੱਡਾ ਘਾਟਾ ਹੈ।

ਉਨ੍ਹਾਂ ਕਿਹਾ ਕਿ ਸਮੁੱਚੀ ਭਾਰਤੀ ਲੀਡਰਸ਼ਿਪ ਨਾਲ ਉਹ ਬਵਾਸਤਾ ਰਹੇ ਸਨ। ਨਿਹੰਗ ਮੁਖੀ ਨੇ ਸ. ਬਾਦਲ ਦੇ ਪ੍ਰਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਬਹੁਤ ਹੀ ਸਤਿਕਾਰਤ ਤੇ ਨਿੱਘੇ ਸੁਭਾ ਵਾਲੇ ਦੂਰ ਅਦੇਸ਼ ਰਾਜਨੀਤਕ ਆਗੂ ਤੋਂ ਸ਼੍ਰੋਮਣੀ ਅਕਾਲੀ ਦਲ ਵਿਰਵਾ ਹੋ ਗਿਆ ਹੈ। ਉਨ੍ਹਾਂ ਦਾ ਯਾਦਗਾਰੀ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ ਪੰਜਾਬ ਦੇ ਰਾਜਨੀਤਕ ਇਤਿਹਾਸ ਦਾ ਇਹ ਸੁਨਿਹਰੀ ਅਧਿਆਏ ਹੈ। ਪਰ ਅਕਾਲ ਪੁਰਖ ਦੇ ਹੁਕਮ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਅਰਦਾਸ ਕੀਤੀ ਕਿ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਅਤੇ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Leave a Reply

Your email address will not be published. Required fields are marked *