ਅੰਮ੍ਰਿਤਸਰਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਪ੍ਰੋਫਾਰਮੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ

ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ਕਾਰਨ ਰਾਜਪਾਲ ਪਾਸੋਂ ਮੰਗਿਆ ਬਦਲਵਾਂ ਸਮਾਂ

ਅੰਮ੍ਰਿਤਸਰ, 26 ਅਪ੍ਰੈਲ – (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਰਿਹਾਈ ਸਬੰਧੀ ਚਲਾਈ ਦਸਤਖ਼ਤੀ ਮੁਹਿੰਮ ਤਹਿਤ ਲੋਕਾਂ ਵੱਲੋਂ ਭਰੇ ਗਏ ਪ੍ਰੋਫਾਰਮੇ ਪੰਜਾਬ ਦੇ ਰਾਜਪਾਲ ਨੂੰ ਸੌਂਪਣ ਦਾ ਪ੍ਰੋਗਾਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ 25 ਲੱਖ ਤੋਂ ਵੱਧ ਪ੍ਰੋਫਾਰਮੇ ਭਲਕੇ 27 ਅਪ੍ਰੈਲ ਨੂੰ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣੇ ਸਨ, ਪਰੰਤੂ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਅੱਗੇ ਪਾ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਪਾਸੋਂ ਮਿਲੇ ਸਮੇਂ ਅਨੁਸਾਰ 27 ਅਪ੍ਰੈਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਪ੍ਰੋਫਾਰਮੇ ਸੌਂਪਣ ਦੀਆਂ ਤਿਆਰੀਆਂ ਮੁਕੰਮਲ ਸਨ, ਪਰੰਤੂ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਰਕੇ ਹੁਣ ਇਹ ਕਾਰਜ ਦੁਬਾਰਾ ਸਮਾਂ ਮਿਲਣ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਇਸ ਸਬੰਧ ਵਿਚ ਪੰਜਾਬ ਦੇ ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅਧਿਕਾਰਤ ਤੌਰ ’ਤੇ ਸੂਚਨਾ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰਾਜਪਾਲ ਪਾਸੋਂ ਅਗਲੇ ਦਿਨਾਂ ਵਿਚ ਬਦਲਵੇਂ ਸਮੇਂ ਦੀ ਵੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *