ਪਟਿਆਲਾ

ਪਟਿਆਲਾ ਜ਼ਿਲ੍ਹੇ ‘ਚ ਕਣਕ ਦੀ ਖਰੀਦ ਤੋਂ ਖੁਸ਼ ਕਿਸਾਨਾਂ ਨੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਜਤਾਈ

ਮੰਡੀਆਂ ‘ਚ ਹੋਈ ਖਰੀਦ ਨੇ ਕਿਸਾਨਾਂ ਦੇ ਚਿਹਰਿਆਂ ਦੇ ਰੌਣਕ ਲਿਆਂਦੀ : ਕਿਸਾਨ ਕਰਨਬੀਰ ਸਿੰਘ

ਪਟਿਆਲਾ, 27 ਅਪ੍ਰੈਲ: (ਰਮਨਦੀਪ/ਮਧੂਸਾਰ ਬਿਊਰੋ) ਪਟਿਆਲਾ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ‘ਚ ਆਪਣੀ ਜਿਣਸ ਦੀ ਸਮੇਂ ਸਿਰ ਹੋਈ ਖਰੀਦ ਤੋਂ ਖੁਸ਼ ਹੋਏ ਕਿਸਾਨਾਂ ਨੇ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‘ਚ ਕੀਤੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹੇ ਅੰਦਰ ਇਸ ਵਾਰ 108 ਮੰਡੀਆਂ ਕਣਕ ਦੀ ਖਰੀਦ ਲਈ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚ ਇਸ ਵਾਰ ਕਣਕ ਦੀ ਭਰਵੀਂ ਆਮਦ ਹੋਈ ਹੈ।

ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲਬੇੜਾ ਦੇ ਕਿਸਾਨ ਕਰਨਬੀਰ ਸਿੰਘ ਦਾ ਕਹਿਣਾ ਸੀ ਕਿ ਉਹ ਆਪਣੀ ਜਿਣਸ ਲੈਕੇ ਪਟਿਆਲਾ ਅਨਾਜ ਮੰਡੀ ਵਿਖੇ ਆਇਆ ਤਾਂ ਉਸ ਨੂੰ ਇਸ ਗੱਲ ਦੀ ਖੁਸ਼ੀ ਮਿਲੀ ਕਿ ਉਸਦੀ ਕਣਕ ਮੰਡੀ ਵਿੱਚ ਆਉਣ ਤੋਂ ਬਾਅਦ ਕੁਝ ਘੰਟਿਆਂ ‘ਚ ਹੀ ਵਿਕ ਗਈ। ਉਸਨੇ ਮੰਡੀ ਵਿੱਚ ਪਾਣੀ ਅਤੇ ਹੋਰ ਖਰੀਦ ਪ੍ਰਬੰਧਾਂ ਉਤੇ ਵੀ ਤਸੱਲੀ ਦਾ ਇਜ਼ਹਾਰ ਕੀਤਾ। ਕਿਸਾਨ ਕਰਨਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਇੱਕ ਵਾਰ ਤਾਂ ਕਿਸਾਨਾਂ ਨੂੰ ਚਿੰਤਾ ‘ਚ ਪਾ ਦਿੱਤਾ ਸੀ, ਪਰ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਅਤੇ ਨਾਲੋਂ ਨਾਲ ਹੋਈ ਅਦਾਇਗੀ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਮੁੜ ਤੋਂ ਰੌਣਕ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਦੀ ਮਿਹਨਤ ਦਾ ਜੇਕਰ ਸਹੀ ਮੁੱਲ ਮਿਲ ਜਾਵੇ ਤਾਂ ਦਿਨ ਰਾਤ ਕੀਤੀ ਮਿਹਨਤ ਦੀ ਸਾਰੀ ਥਕਾਨ ਪਲਾਂ ‘ਚ ਉਤਰ ਜਾਂਦੀ ਹੈ।

Leave a Reply

Your email address will not be published. Required fields are marked *