ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਬਾਇਓਟੈਕਨਾਲੋਜੀਕਲ ਤਕਨੀਕਾਂ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ

ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਬਾਇਓਟੈਕਨਾਲੋਜੀ ਵਿਭਾਗ ਨੇ ਜੈਪੀ ਇੰਸਟੀਚਿਊਟ ਆਫ ਇਨਫਰਮੇਸ਼ਨ ਟੈਕਨਾਲੋਜੀ, ਵਾਕਨਾਘਾਟ, ਸੋਲਨ ਦੇ ਸਹਿਯੋਗ ਨਾਲ ÷ਬਾਇਓਟੈਕਨਾਲੋਜੀਕਲ ਤਕਨੀਕਾਂ÷ ਸਬੰਧੀ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਸਹਿਯੋਗ ਬਾਇਓਟੈਕਨਾਲੋਜੀ ਦੇ ਖੇਤਰ ਵਿੱਚ ਸਾਂਝੇ ਗਿਆਨ ਅਤੇ ਸਰੋਤਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ, ਜੋ ਲਗਾਤਾਰ ਨਵੀਆਂ ਤਕਨੀਕਾਂ ਅਤੇ ਖੋਜਾਂ ਨਾਲ ਵਿਕਸਤ ਹੋ ਰਿਹਾ ਹੈ। ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਖ-ਵੱਖ ਬਾਇਓਟੈਕਨਾਲੌਜੀ ਤਕਨੀਕਾਂ ਬਾਰੇ ਵਿਹਾਰਕ ਗਿਆਨ ਅਤੇ ਹੁਨਰ ਪ੍ਰਦਾਨ ਕਰਨਾ ਸੀ। ਵਿਭਾਗ ਦੇ ਮੁਖੀ ਡਾ: ਨਿਪੁੰਨਜੋਤ ਕੌਰ ਨੇ ਡੈਲੀਗੇਟਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੀਆਂ ਵਿਸ਼ੇਸ਼ਤਾਵਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ ਪ੍ਰਯੋਗਸ਼ਾਲਾ ਦੀਆਂ ਤਕਨੀਕਾਂ ਜਿਵੇਂ ਕਿ ਏਲੀਸਾ, ਰੈਸਟਿ੍ਰਕਸ਼ਨ ਡਾਈਜੈਸ਼ਨ, ਇਲੈਕਟਰੋਫੋਰੇਸਿਸ, ਰਾਕੇਟ ਇਮਿਊਨ-ਇਲੈਕਟਰੋਫੋਰੇਸਿਸ, ਅਤੇ ਬਲੋਟਿੰਗ ਤਕਨੀਕਾਂ ’ਤੇ ਧਿਆਨ ਕੇਂਦ੍ਰਤ ਕੀਤਾ ਗਿਆ।

ਫੈਕਲਟੀ ਮੈਂਬਰਾਂ, ਸ. ਅਮਨਦੀਪ ਸਿੰਘ ਅਤੇ ਸ਼੍ਰੀਮਤੀ ਦੀਕਸ਼ਾ ਗਰਗ, ਨੇ ਵਰਕਸ਼ਾਪ ਵਿੱਚ ਭਾਗ ਲਿਆ ਅਤੇ ਇਸ ਦੇ ਤਾਲਮੇਲ ਨੂੰ ਕਾਇਮ ਕਰਨ ਦੀ ਜ਼ਿੰਮੇਵਾਰੀ ਨਿਭਾਈ। ਜਾਣਕਾਰੀ ਭਰਪੂਰ ਸੈਸ਼ਨ ਦੇ ਪੂਰਾ ਹੋਣ ਤੋਂ ਬਾਅਦ, ਵਿਦਿਆਰਥੀਆਂ ਨੂੰ ਸ਼ੰਕਾ-ਨਿਵਾਰਕ ਸੈਸ਼ਨ ਦੌਰਾਨ ਆਪਣੇ ਸ਼ੰਕਿਆਂ ਨੂੰ ਸਪੱਸ਼ਟ ਕਰਨ ਦਾ ਮੌਕਾ ਮਿਲਿਆ। ਪੂਰੇ ਸਮਾਗਮ ਦੌਰਾਨ, ਵਿਦਿਆਰਥੀਆਂ ਨੇ ਬਾਇਓਟੈਕਨਾਲੋਜੀ ਲੈਬਾਂ ਵਿੱਚ ਵਰਤੀਆਂ ਜਾਣ ਵਾਲੀਆਂ ਮਹੱਤਵਪੂਰਨ ਤਕਨੀਕਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਨਾਲ ਹੀ ਉਹਨਾਂ ਨੂੰ ਉਦਯੋਗ ਅਤੇ ਅਕਾਦਮਿਕ ਖੇਤਰ ਦੇ ਤਜਰਬੇਕਾਰ ਪੇਸ਼ੇਵਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ। ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਰਕਸ਼ਾਪ ਦੇ ਆਯੋਜਨ ਲਈ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੀਆਂ ਹਨ ਅਤੇ ਵਿਦਿਆਰਥੀ ਵਿਵਹਾਰਕ ਪੱਧਰ ਦਾ ਗਿਆਨ ਹਾਸਲ ਕਰਦੇ ਹਨ ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਖ਼ਾਲਸਾ ਕਾਲਜ ਦੇ ਵੱਖ-ਵੱਖ ਵਿਭਾਗਾਂ ਵੱਲੋਂ ਅਜਿਹੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ

Leave a Reply

Your email address will not be published. Required fields are marked *