ਯੂਥ ਆਗੂਆਂ ਨੇ ਭਖਾਈ ਭਾਜਪਾ ਉਮੀਦਵਾਰ ਦੀ ਚੋਣ ਮੁਹਿੰਮ – ਨਿਖਿਲ ਕਾਕਾ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜਲੰਧਰ ਜ਼ਿਮਨੀ ਚੋਣ ਵਿਚ ਪੰਜਾਬ ਭਾਜਪਾ ਦੀ ਸੂਬਾ ਮੀਤ ਪ੍ਰਧਾਨ ਬੀਬਾ ਜੈ ਇੰਦਰ ਕੌਰ ਅਤੇ ਜ਼ਿਲ੍ਹਾ ਭਾਜਪਾ ਪਟਿਆਲਾ ਸ਼ਹਿਰੀ ਪ੍ਰਧਾਨ ਕੇ.ਕੇ ਮਲਹੋਤਰਾ ਦੀ ਰਹਿਨੁਮਾਈ ਹੇਠ ਯੂਥ ਪਟਿਆਲਾ ਸ਼ਹਿਰੀ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਨਿਖਿਲ ਕੁਮਾਰ ਕਾਕਾ ਅਤੇ ਉਹਨਾਂ ਦੀ ਟੀਮ ਵੱਲੋਂ ਜਲੰਧਰ ਦੇ ਵੱਖ ਵੱਖ ਹਲਕਿਆਂ ਵਿਚ ਜ਼ੋਰਾਂ ਸ਼ੋਰਾਂ ਨਾਲ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਅਰੰਭਿਆ ਹੋਇਆ ਹੈ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਭਾਜਪਾ ਦੇ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਲਈ ਚੋਣ ਪ੍ਰਚਾਰ ਵਿਚ ਰੁੱਝੀ ਹੋਈ ਹੈ।
ਇਸ ਮੌਕੇ ਕਾਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਜਲੰਧਰ ਦਾ ਯੁਵਾ ਬਹੁਤ ਪ੍ਰਭਾਵਿਤ ਹੈ। ਕਿਉਂਕਿ ਭਾਜਪਾ ਦੇ ਸ਼ਾਸਨ ਕਾਲ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਮਿਲੇ ਹਨ ਅਤੇ ਉਹ 2024 ਵਿੱਚ ਵੀ ਮੋਦੀ ਨੂੰ ਹੀ ਦੇਸ਼ ਦਾ ਪ੍ਰਧਾਨ ਮੰਤਰੀ ਵੇਖਣਾ ਚਾਹੁੰਦੇ ਹਨ ਅਤੇ ਭਾਜਪਾ ਦੇ ਉਮੀਦਵਾਰ ਸੰਮੂਹ ਵਿਰੋਧੀ ਉਮੀਦਵਾਰਾਂ ਨੂੰ ਪਛਾੜ ਕੇ ਇਸ ਜਿਮਨੀ ਚੋਣ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇl ਇਸ ਮੌਕੇ ਕੁਸ਼ਾਲ ਚੋਪੜਾ, ਵਿੱਕੀ ਵਰਮਾ, ਸਾਹਿਲ ਕਾਲੜਾ, ਮਨਸ਼ਿਕ ਗਰਗ ਸਾਰੇ ਮੀਤ ਪ੍ਰਧਾਨ, ਮਨਦੀਪ ਪਾਰੀਕ, ਰਜਤ ਸਾਗਰ, ਸਮੀਰ ਗੁਪਤਾ, ਰਾਜਨ ਰਾਣਾ ਅਤੇ ਅਕਸ਼ੈ ਅਖਰੀਆ ਆਦਿ ਮੌਕੇ ਤੇ ਹਾਜਰ ਸਨ।

