ਬਾਬਾ ਚੇਤ ਸਿੰਘ ਬਾਬਾ ਸੰਤਾ ਸਿੰਘ ਦੇ ਬਰਸੀ ਸਮਾਗਮ ਸੰਪਨ
ਬੁੱਢਾ ਦਲ ਕਿਸੇ ਸੰਪਰਦਾ ਜਾਂ ਜਥੇਬੰਦੀ ਦਾ ਨਾਮ ਨਹੀਂ ਇਹ ਪੰਥ ਦਾ ਲਖਾਇਕ ਹੈ: ਗਿਆਨੀ ਹਰਪ੍ਰੀਤ ਸਿੰਘ
ਬਾਬਾ ਬਲਬੀਰ ਸਿੰਘ ਅਕਾਲੀ ਨੇ ਸੰਗਤਾਂ ਦਾ ਧੰਨਵਾਦ ਕੀਤਾ
ਤਲਵੰਡੀ ਸਾਬੋ 10 ਮਈ (ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 12ਵੇਂ ਮੁਖੀ ਬਾਬਾ ਚੇਤ ਸਿੰਘ ਅਤੇ 13ਵੇਂ ਮੁਖੀ ਮਰਹੂਮ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 55ਵੀਂ ਤੇ 15ਵੀਂ ਬਰਸੀ ਨੂੰ ਸਮਰਪਿਤ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ ਜੋ ਅੱਜ ਭਲੀਭਾਂਤ ਸੰਪੂਰਨ ਹੋ ਗਏ ਹਨ। ਬਰਸੀ ਸਮਾਗਮਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਤੋਂ ਇਲਾਵਾ ਸਿੱਖ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੇ ਇਲਾਕੇ ਦੀ ਸੰਗਤ ਨੇ ਵੱਡੀ ਤਾਦਾਦ ਵਿਚ ਸ਼ਮੂਲੀਅਤ ਕਰਦਿਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਬਰਸੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਬਾਬਾ ਜਗਜੀਤ ਸਿੰਘ ਮਾਨਸਾ ਅਤੇ ਬਾਬਾ ਮਨਮੋਹਨ ਸਿੰਘ ਬਾਰਨਵਾਲਿਆਂ, ਸੰਤ ਬਾਬਾ ਜੋਗਾ ਸਿੰਘ ਕਰਨਾਲ ਵਾਲਿਆਂ, ਬਾਬਾ ਵਰਿਆਮ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਪੰਥ ਪ੍ਰਸਿੱਧ ਸ਼੍ਰੋਮਣੀ ਢਾਡੀ ਬਾਬਾ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ, ਗੁਰ-ਇਤਿਹਾਸ ਨਾਲ ਜੋੜਿਆ।
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਬੋਧਨ ਕਰਦਿਆਂ ਕਿਹਾ ਬੁੱਢਾ ਦਲ ਕਿਸੇ ਸੰਪਰਦਾ ਜਾਂ ਜਥੇਬੰਦੀ ਦਾ ਨਾਮ ਨਹੀਂ ਇਹ ਪੰਥ ਦਾ ਲਖਾਇਕ ਹੈ। ਇਸ ਦਾ ਇਤਿਹਾਸ ਫ਼ਖ਼ਰ ਯੋਗ ਤੇ ਕੁਰਬਾਨੀਆਂ ਭਰਪੂਰ ਹੈ। ਉਨ੍ਹਂਾਂ ਕਿਹਾ ਭਾਵੇਂ ਨਿਯਮਾਂਵਲੀ ਪਹਿਲਾਂ ਬਣੀ ਹੋਈ ਹੈ ਪਰ ਉਸ ਤੇ ਪੁਨਰ ਵਿਆਖਿਆ ਦੀ ਲੋੜ ਹੈ। ਨਿਹੰਗ ਬਿਬੇਕੀ, ਨਿਰਭੳ, ਨਿਰਵੈਰ ਹੈ ਉਹ ਬਾਣੀ ਬਾਣੇ ਦਾ ਧਾਰਨੀ ਹੈ, ਹੱਕ-ਸੱਚ ਇਨਸਾਫ ਤੇ ਜ਼ਬਰ ਜੁਲਮ ਵਿਰੁੱਧ ਲੜਨ ਖੜਨ ਵਾਲਾ ਗੁਰਸਿੱਖ ਹੈ। ਗੁਰਮਤਿ ਘੜੇ ਵਿਦਵਾਨ ਤਿਆਰ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ 96 ਕਰੋੜੀ ਪੰਥ ਦੀਆਂ ਮਹਾਨ ਸਖਸ਼ੀਅਤਾਂ ਹਨ ਉਨਾਂ੍ਹ ਵੱਲੋਂ ਬਣਾਈਆਂ ਜਾਇਦਾਦਾਂ ਦੀ ਸਾਂਭ ਸੰਭਾਲ ਅਤੇ ਅੱਗੇ ਹੋਰ ਵਾਧਾ ਕਰਨ ਲਈ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਚੰਗੀ ਸੇਵਾ ਨਿਭਾ ਰਹੇ ਹਨ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਦਲ ਪੰਥ ਦੇ ਵੱਡ ਵਡੇਰਿਆਂ ਦੀਆਂ ਯਾਦਾਂ ਮਨਾਉਣੀਆਂ ਤੇ ਉਨ੍ਹਾਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਨੇ ਬਾਬਾ ਬਲਬੀਰ ਸਿੰਘ ਦਾ ਚੰਗਾ ਕਰਮ ਹੈ। ਏਵੇਂ ਹੀ ਭਾਈ ਸੁਖਜੀਤ ਸਿੰਘ ਕਨੱਈਆ ਪ੍ਰਚਾਰਕ ਬੁੱਢਾ ਦਲ ਨੇ ਬਾਬਾ ਚੇਤ ਸਿੰਘ, ਬਾਬਾ ਸੰਤਾ ਸਿੰਘ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ। ਇਸ ਤੋਂ ਪਹਿਲਾ ਬਾਬਾ ਮੱਘਰ ਸਿੰਘ ਹੈਡ ਗ੍ਰੰਥੀ ਬੁੱਢਾ ਦਲ, ਬਾਬਾ ਵਰਿਆਮ ਸਿੰਘ ਗੁਰੂ ਨਾਨਕ ਦਲ ਮੜੀਆ ਵਾਲਾ , ਭਾਈ ਜਸਕਰਨ ਸਿੰਘ ਰਾਗੀ, ਬਾਬਾ ਵਰਿਆਮ ਸਿੰਘ ਪਟਿਆਲਾ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।
ਇਸ ਸਮਾਗਮ ਵਿਚ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਬਾਬਾ ਦੀਪ ਸਿੰਘ ਬਾਬਾ ਬਕਾਲਾ, ਸ੍ਰ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ ਮੜੀਆਂਵਾਲੇ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਮੱਘਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਇੰਦਰ ਸਿੰਘ, ਬਾਬਾ ਖੜਕ ਸਿੰਘ ਗੁਰੂਸਰ, ਬਾਬਾ ਪ੍ਰਗਟ ਮਜੀਠਾ ਰੋਡ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਖੜਕ ਸਿੰਘ ਤਰਨਾ ਦਲ, ਬਾਬਾ ਇੰਦਰ ਸਿੰਘ ਸਤਲਾਣੀ, ਬਾਬਾ ਛਿੰਦਾ ਸਿੰਘ ਝੂਲਣੇ ਮਹਿਲ, ਬਾਬਾ ਮਲੂਕ ਸਿੰਘ ਲਾਡੀ ਅਨੰਦਪੁਰ, ਬਾਬਾ ਦਲੇਰ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਸ਼ੰਘਰਸ਼ੀ ਯੋਧਾ ਹਰਨੇਕ ਸਿੰਘ ਪੱਪੂ, ਸੰਤ ਮੱਖਣ ਸਿੰਘ ਸੱਤੋਵਾਲੀ ਗਲੀ, ਗਿ: ਭਰਪੂਰ ਸਿੰਘ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਲਖਬੀਰ ਸਿੰਘ ਫਗਵਾੜਾ, ਬਾਬਾ ਗੁਰਪਿੰਦਰ ਸਿੰਘ ਸਤਲਾਣੀ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਜਰਨੈਲ ਸਿੰਘ ਬਰੇਟਾ, ਬਾਬਾ ਜਗਜੀਤ ਸਿੰਘ ਮਾਨਸਾ, ਬਾਬਾ ਰਘੁਬੀਰ ਸਿੰਘ ਖਿਆਲ ਵਾਲੇ, ਬਾਬਾ ਅਰਜਨ ਸਿੰਘ ਸ਼ਿਵਜੀ, ਬਾਬਾ ਭਗਤ ਸਿੰਘ ਰਾਜਪੁਰਾ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਬਾਬਾ ਬਘੇਲ ਸਿੰਘ, ਬਾਬਾ ਲੱਖਾ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਭਗਤ ਸਿੰਘ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਬੱਚੀਵਿੰਡ, ਬਾਬਾ ਗੁਰਪ੍ਰੀਤ ਸਿੰਘ ਮੁਮਤਾਜਗੜ੍ਹ, ਭਾਈ ਮੇਜਰ ਸਿੰਘ ਮੁਖਤਿਆਰੇਆਮ, ਭਾਈ ਸੁਖਵਿੰਦਰ ਸਿੰਘ ਮੋਰ, ਭਾਈ ਸਰਵਣ ਸਿੰਘ ਮਝੈਲ ਤੋਂ ਇਲਾਵਾ ਇਲਾਕੇ ਦੀ ਸੰਗਤਾਂ ਮੌਜੂਦ ਸੀ ।
ਸਟੇਜ ਸੰਚਾਲਕ ਪੰਥਕ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ, ਬਾਬਾ ਸੁਖਵਿੰਦਰ ਸਿੰਘ ਮੌਰ ਨੇ ਬਾਖੂਬੀ ਨਿਭਾਈ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸਿੰਘ ਸਾਹਿਬਾਨ ਅਤੇ ਸਮੁੱਚੀਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘੁਬੀਰ ਸਿੰਘ ਤੇ ਹੋਰ ਆਈਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।

