ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਦੇ ਬਾਰਵੀਂ ਦੇ ਨਤੀਜੇ ਰਹੇ ਸ਼ਾਨਦਾਰ
ਅਣਥੱਕ ਮਿਹਨਤ ਜੀਵਨ ਨੂੰ ਸਫਲ ਬਣਾਉਂਦੀ ਹੈ।
ਪਟਿਆਲਾ :- 12 ਮਈ (ਮਧੂਸਾਰ ਬਿਊਰੋ) ਬਾਰਵੀਂ ਜਮਾਤ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਬੁੱਢਾ ਦਲ ਪਬਲਿਕ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਬਹੁਤ ਉੱਚਾ ਹੈ। ਇਸ ਗੱਲ ਦਾ ਪ੍ਰਤੱਖ ਪ੍ਰਮਾਣ ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਦੇ ਬਾਰਵੀਂ ਦੇ ਨਤੀਜੇ ਹਨ। ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਮਾਰਗ ਦਰਸ਼ਨ ਸਕਦਾ ਬੱਚਿਆਂ ਦੇ ਨਤੀਜੇ ਬਹੁਤ ਸ਼ਾਨਦਾਰ ਰਹੇ। ਕੁੱਲ 363 ਵਿਦਿਆਰਥੀਆਂ ਵਿੱਚੋਂ 15 ਵਿਦਿਅਰਥੀਆਂ ਨੇ 95% ਤੋਂ ਉੱਪਰ, 60 ਵਿਦਿਆਰਥੀਆਂ ਨੇ 90% ਤੋਂ ਉੱਪਰ ਅਤੇ 173 ਵਿਦਿਅਰਾਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਹਿਊਮੈਨਿਟੀਜ਼ (ਆਰਟਸ) ਵਰਗ ਦੀ ਵਿਦਿਆਰਥਣ ਰਮੀਤਾ ਨੇ 98.6% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।
ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਆਪਣੇ ਵਿਦਿਆਰਥੀਆਂ `ਤੇ ਮਾਣ ਹੈ। ਉਹਨਾਂ ਨੇ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਵੀ ਕੀਤੀ। ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸਕੂਲ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਐਡਮਿਨ ਅਫਸਰ- ਸ੍ਰੀਮਤੀ ਪਰਮਿੰਦਰਜੀਤ ਕੌਰ ਬਰਾੜ ਅਤੇ ਨਿਰਦੇਸ਼ਕ ਤੇ ਸਲਾਹਕਾਰ ਐਡਵੋਕੇਟ ਸ. ਕਰਨ ਰਾਜਬੀਰ ਸਿੰਘ ਨੇ ਸ਼ਾਨਦਾਰ ਨਤੀਜਿਆਂ ਲਈ ਬੱਚਿਆਂ ਅਤੇ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਉਹਨਾਂ ਦਾ ਹੌਂਸਲਾ ਵਧਾਇਆ।

