ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਬੁੱਢਾ ਦਲ ਪਬਲਿਕ ਸਕੂਲ, ਪਟਿਆਲਾ ਦੇ ਬੱਚਿਆਂ ਨੇ ਮਾਰੀਆਂ ਮੱਲ੍ਹਾਂ
ਪਟਿਆਲਾ 12 ਮਈ (ਮਧੂਸਾਰ ਬਿਊਰੋ) ਬੁੱਢਾ ਦਲ ਪਬਲਿਕ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਦੇ ਨਤੀਜੇ ਵਿੱਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਵਾਰ ਦੀ ਤਰ੍ਹਾਂ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਕੁੱਲ 304 ਵਿਦਿਆਰਥੀਆਂ ਵਿੱਚੋਂ ਅਵਨੀ ਅਰੋੜਾ ਅਤੇ ਮਨਦੀਪ ਕੌਰ ਨੇ 98.4¿ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸਕੂਲ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਐਡਮਿਨ ਅਫਸਰ ਸ੍ਰੀਮਤੀ ਪਰਮਿੰਦਰਜੀਤ ਕੌਰ ਬਰਾੜ ਅਤੇ ਨਿਰਦੇਸ਼ਕ ਤੇ ਸਲਾਹਕਾਰ ਐਡਵੋਕੇਟ ਸ. ਕਰਨ ਰਾਜਬੀਰ ਸਿੰਘ ਨੇ ਸ਼ਾਨਦਾਰ ਨਤੀਜਿਆਂ ਲਈ ਬੱਚਿਆਂ ਅਤੇ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਉਹਨਾਂ ਦਾ ਹੌਂਸਲਾ ਵਧਾਇਆ। ਸਕੂਲ ਦੇ ਪ੍ਰਿੰਸੀਪਲ ਸਾਹਿਬਾਨ ਸ੍ਰੀਮਤੀ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਆਪਣੇ ਵਿਦਿਆਰਥੀਆਂ `ਤੇ ਮਾਣ ਹੈ। ਉਹਨਾਂ ਨੇ ਬੱਚਿਆਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਵੀ ਕੀਤੀ।

