ਇਹ ਪਾਰਟੀ ਦੀ ਨਹੀ ਲੋਕਾਂ ਦੀ ਜਿੱਤ ਹੈ – ਚੇਅਰਮੈਨ ਹਡਾਣਾ
ਮਾਨ ਦੇ ਪੂਰੇ ਕੀਤੇ ਵਾਅਦੇ ਬਣੇ ਲੋਕਾਂ ਦੀ ਹਿੰਮਤ
ਪਟਿਆਲਾ 12 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਜਲੰਧਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕਾਂ ਦੀ ਜਿੱਤ ਦੱਸਦਿਆਂ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਆਗੂ ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਚੰਗੀ ਸੋਚ ਅਤੇ ਕੀਤੇ ਵਾਅਦੇ ਪੂਰੇ ਕਰਨਾ ਹੀ ਲੋਕਾਂ ਦਾ ਹੌਂਸਲਾ ਬਣੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਸੁਸ਼ੀਲ ਰਿੰਕ ਨੂੰ ਜਿੱਤ ਦਿਵਾ ਕੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪਾਰਟੀ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਤੋਂ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਅਗਲੇ ਸਮੇਂ ‘ਚ ਜਲੰਧਰ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕਰਨਗੇ | ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਜਿਸ ਦਾ ਨਤੀਜਾ ਜਲੰਧਰ ਚੋਣਾਂ ਵਿੱਚ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਆਪ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ। ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਦੇਣ ਦੇ ਫੈਸਲੇ ਸਮੇਤ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਹਨ। ਜਿੱਥੇ ਇਸ ਸਮੇਂ ਵੱਡੀ ਗਿਣਤੀ ਵਿੱਚ ਲੋਕ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀਐਮ ਯੋਗਸ਼ਾਲਾ ਸ਼ੁਰੂ ਕੀਤੀ ਗਈ ਸੀ ਅਤੇ ਸੂਬੇ ਭਰ ਵਿੱਚ ਯੋਗਸ਼ਾਲਾਵਾਂ ਰਾਹੀਂ ਲੋਕਾਂ ਨੂੰ ਯੋਗਾ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਤੰਦਰੁਸਤ ਰੱਖਿਆ ਜਾ ਰਿਹਾ ਹੈ। ਚੇਅਰਮੈਨ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਗਿਆ ਹੈ, ਇਸ ਤੋਂ ਇਲਾਵਾ 2800 ਤੋਂ ਵੱਧ ਨੌਜਵਾਨਾਂ ਨੂੰ ਨੌਕਰੀ ਸਬੰਧੀ ਨਿਯੁਕਤੀ ਪੱਤਰ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹੋਰ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ, ਜਿਸ ਦਾ ਉਦੇਸ਼ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਸਿਹਤ ਸਹੂਲਤਾਂ ਦੇ ਮੁੱਦੇ ‘ਤੇ ਵੀ ਲਗਾਤਾਰ ਕੰਮ ਕਰ ਰਹੀ ਹੈ,ਇਸ ਤੋਂ ਇਲਾਵਾ ਸੂਬੇ ਭਰ ਵਿੱਚ ਲੋਕਾਂ ਦੇ ਕੰਮਾਂ ਲਈ ਵਾਰਡ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ, ਜੋ ਆਪੋ-ਆਪਣੇ ਖੇਤਰ ਵਿੱਚ ਲੋਕਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਕੰਮ ਅਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਖਤਮ ਕਰ ਰਹੇ ਹਨ। ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਸੂਬੇ ਦੇ ਲੋਕਾਂ ਵਲੋਂ ਜਲੰਧਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪਿਆਰ ਤੇ ਜਿੱਤ ਦਾ ਫਤਵਾ ਦੇਣ ਬਦਲੇ ਤਹਿ ਦਿਲੋ ਧੰਨਵਾਦ ਕੀਤਾ ਅਤੇ ਲੱਡੂ ਵੰਡ ਕੇ ਖੁਸ਼ੀ ਮਨਾਈ। ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਸੀਨੀਅਰ ਆਗੂ, ਰਾਜਵਿੰਦਰ ਸਿੰਘ ਪ੍ਰਧਾਨ, ਮਹੇਸ਼ ਕੁਮਾਰ ਮਿੰਟੂ, ਮਾਸਟਰ ਕਸ਼ਮੀਰ ਸਿੰਘ, ਰਾਜਾ ਧੰਜੂ, ਹਰਪਾਲ ਸਿੰਘ, ਗੁਰਚਰਨ ਸਿੰਘ ਦੁੱਧਨ, ਜਗਦੇਵ ਸਿੰਘ ਸਰਪੰਚ, ਸਤਵਿੰਦਰ ਅਦਾਲਤੀਵਾਲਾ, ਗੁਰਿੰਦਰ ਅਦਾਲਤੀਵਾਲਾ, ਧਿਆਨ ਸਿੰਘ ਕੌੜਾ, ਸੁਖਵਿੰਦਰ ਸਿੰਘ ਬਲਮਗੜ੍ਹ, ਵਿਕਰਮ ਸਿੰਘ, ਲਾਲੀ ਰਹਿਲ ਅਤੇ ਪਟਿਆਲਾ, ਦੇਵੀਗੜ੍ਹ, ਸਨੌਰ ਦੇ ਕਈ ਆਪ ਆਗੂ, ਪਾਰਟੀ ਦੇ ਵਲੰਟੀਅਰਜ ਅਤੇ ਇਲਾਕੇ ਦੇ ਲੋਕ ਮੌਜੂਦ ਰਹੇ।

