ਪੰਜਾਬ

ਝੂਠ ਦੇ ਸਹਾਰੇ ਬਣੀ ਆਪ ਸਰਕਾਰ ਦੇ ਨੁਮਾਇੰਦਿਆਂ ਨੂੰ ਘੇਰ ਲੋਕੀ ਸਵਾਲ ਕਰਨ:— ਰਾਜੂ ਖੰਨਾ।

ਪਿੰਡ ਕੁੰਭੜਾ ਦੇ ਸੀਨੀਅਰ ਆਗੂਆਂ ਨਾਲ ਹੋਈ ਵਿਸ਼ੇਸ਼ ਮੀਟਿੰਗ।

ਮੰਡੀਗੌਬਿੰਦਗੜ, 14 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਝੂਠ ਦੇ ਸਹਾਰੇ ਬਣੀ ਆਪ ਸਰਕਾਰ ਦੇ ਨੁਮਾਇੰਦਿਆਂ ਨੂੰ ਪਿੰਡਾਂ ਤੇ ਸ਼ਹਿਰਾਂ ਵਿੱਚ ਘੇਰ ਲੋਕੀ ਸਵਾਲ ਕਰਨ ਕਿ ਚੋਣਾਂ ਵਿੱਚ ਕੀਤੇ ਵਾਅਦੇ ਕਿਥੇ ਨੇ,ਤੇ ਕਦੋਂ ਪੂਰੇ ਹੋਣਗੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਕੁੰਭੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਝੂਠੀਆਂ ਗ੍ਰਾਟੀਆ ਦੇ ਸਹਾਰੇ ਆਪ ਆਦਮੀਂ ਪਾਰਟੀ ਨੇ ਸਰਕਾਰ ਤਾ ਬਣਾ ਲਈ ਪਰ ਇਹ ਝੂਠੀ ਸਰਕਾਰ ਆਪਣੇ ਹਰ ਵਾਅਦੇ ਤੋਂ ਮੁੱਕਰ ਚੁੱਕੀ ਹੈ।ਜਿਸ ਕਾਰਨ ਪੰਜਾਬ ਦੇ ਲੋਕ ਤਰਾਹ ਤਰਾਹ ਕਰ ਰਹੇ ਹਨ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜੋ ਖ਼ਜ਼ਾਨੇ ਨੂੰ ਚਾਰੇ ਹੱਥੀ ਲੁੱਟਿਆਂ ਜਾ ਰਿਹਾ ਹੈ। ਉਹ ਗੱਲ ਕਿਸੇ ਤੋਂ ਛੁਪੀ ਨਹੀਂ। ਕਿਉਂਕਿ ਹੋਰਨਾਂ ਸੂਬਿਆਂ ਵਿੱਚ ਜੋ ਚੋਣਾਂ ਹੋ ਚੁੱਕੀਆਂ ਹਨ,ਜਾ ਹੋਣ ਜਾ ਰਹੀਆਂ ਹਨ। ਉਥੇ ਕਰੌੜਾਂ ਰੁਪਏ ਪੰਜਾਬ ਦੇ ਖਜ਼ਾਨੇ ਵਿਚੋਂ ਲਗਾਏ ਜਾ ਰਹੇ ਹਨ।

ਜਦੋਂ ਕਿ ਪੰਜਾਬ ਦੀਆਂ ਸਹੂਲਤਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਮੁਲਾਜ਼ਮਾਂ ਨੂੰ ਤਿੰਨ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ। ਜੇਕਰ ਨਸ਼ਿਆਂ ਦੀ ਗੱਲ ਕੀਤੀ ਜਾਵੇ ਹਰ ਰੋਜ਼ ਹੀ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਤੇ ਆਪ ਸਰਕਾਰ ਵਿੱਚ ਨਸ਼ਿਆਂ ਦੀ ਸਪਲਾਈ ਵਿੱਚ ਤਿੰਨ ਗੁਣਾਂ ਵਾਧਾ ਹੋ ਚੁੱਕਾ ਹੈ। ਅਮਨ ਕਾਨੂੰਨ ਦੀ ਸਥਿਤੀ ਲੜਖੜਾ ਚੁੱਕੀ ਹੈ। ਹਰ ਰੋਜ਼ ਪੰਜਾਬ ਅੰਦਰ ਗੋਲੀਆਂ ਨਾਲ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ। ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ।ਤੇ ਸਰਕਾਰ ਮੂਕ ਦਰਸ਼ਕ ਬਣ ਦੇਖ ਰਹੀ ਹੈ। ਰਾਜੂ ਖੰਨਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਹਿਤੈਸ਼ੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਤਾ ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਮੁੜ ਬਹਾਲ ਕੀਤਾ ਜਾ ਸਕੇ। ਇਸ ਮੌਕੇ ਤੇ ਜਥੇਦਾਰ ਜਰਨੈਲ ਸਿੰਘ ਮਾਜਰੀ, ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਕੁੰਭੜਾ, ਯੂਥ ਆਗੂ ਕ੍ਰਿਸ਼ਨ ਕੁੰਭੜਾ, ਸਾਬਕਾ ਸਰਪੰਚ ਹਰਮਿੰਦਰ ਸਿੰਘ ਕੁੰਭੜਾ, ਅਮਨਦੀਪ ਸਿੰਘ,ਡਾ ਰੁਘਬੀਰ ਸਿੰਘ,ਦਿਲਬਰ ਸਿੰਘ ਢਿੱਲੋਂ,ਗਿਆਨ ਸਿੰਘ ਢਿੱਲੋਂ, ਮਨਜੀਤ ਸਿੰਘ ਬਿੱਲੂ,ਓਕਾਰ ਸਿੰਘ,ਸੇਵਾ ਰਾਮ,ਦਿਲੇਦਰ ਸਿੰਘ ਤੇ ਧਰਮਪਾਲ ਭੜੀ ਪੀ ਏ ਰਾਜੂ ਖੰਨਾ ਹਾਜ਼ਰ ਸਨ।

Leave a Reply

Your email address will not be published. Required fields are marked *