ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀਆਂ ਨੇ ਆਪਣੇ ਸਾਥੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਸਕੂਲ ਆਫ਼ ਕਾਮਰਸ ਅਤੇ ਮੈਨੇਜਮੈਂਟ ਦੇ ਬੀ.ਕਾਮ ਦੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਵਿੱਚ ਬੈਚ 2022-23 ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਦਰਸ਼ਕਾਂ ਵੱਲੋਂ ਖੂਬ ਆਨੰਦ ਮਾਣਿਆ ਗਿਆ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਹੱਥਾਂ ਨਾਲ ਬਣੇ ਧੰਨਵਾਦ ਖੂਬਸੂਰਤ ਕਾਰਡ ਭੇਟ ਕੀਤੇ। ਜਿਸ ਤਰੀਕੇ ਨਾਲ, ਵਿਦਿਆਰਥੀਆਂ ਨੇ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ, ਉਹ ਬਾਕਮਾਲ ਸੀ।
ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਮਾਨਦਾਰੀ ਅਤੇ ਲਗਨ ਨਾਲ ਕੁਝ ਵੀ ਹਾਸਲ ਕੀਤਾ ਜਾ ਸਕਦਾ ਹੈ। ਵਿਭਾਗ ਦੇ ਮੁਖੀ ਡਾ. ਜਸਲੀਨ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਸਫ਼ਲਤਾ ਦੀਆਂ ਉਚਾਈਆਂ ’ਤੇ ਦੇਖਣ ਦੀ ਇੱਛਾ ਪ੍ਰਗਟਾਈ ਅਤੇ ਵਿਦਿਆਰਥੀਆਂ ਵੱਲੋਂ ਇਸ ਪਾਰਟੀ ਦੇ ਆਯੋਜਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ੍ਟ ਵਿਦਿਆਰਥੀਆਂ ਵਲੋਂ ਵੀ ਪਿ੍ਰੰਸੀਪਲ ਸਾਹਿਬ, ਐਚ.ਓ.ਡੀ ਅਤੇ ਫੈਕਲਟੀ ਮੈਂਬਰਾਂ ਦਾ ਨਿਰੰਤਰ ਸਹਿਯੋਗ ਅਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ ਗਿਆ। ਦਿਲਜੋਤ ਕੌਰ ਨੂੰ ‘ਮਿਸ ਬੀ. ਕਾਮ’ , ਰਾਹੁਲ ਨੂੰ ‘ਮਿਸਟਰ ਬੀ.ਕਾਮ.’ ਅਤੇ ਰਵਨੀਤ ਕੌਰ ਨੂੰ ਸਮਾਗਮ ਦੀ ’ਮਿਸ. ਚਾਰਮਿੰਗ ਸਮਾਈਲ’ ਦੇ ਖਿਤਾਬ ਨਾਲ ਨਿਵਾਜਿਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਪਿਆਰੇ ਵਿਦਿਆਰਥੀਆਂ ਨੂੰ ਨਿੱਘੀ ਅਲਵਿਦਾ ਕਿਹਾ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

