ਪੰਜਾਬਪਟਿਆਲਾ

ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ’ਚ ਨਾਮਜ਼ਦ ਨਿਰਮਲਜੀਤ ਸਿੰਘ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਸ਼ੋ੍ਰਮਣੀ ਕਮੇਟੀ : ਜਥੇਦਾਰ ਕਰਤਾਰਪੁਰ

ਜਜਬਾਤਾਂ ਦੇ ਵੇਗ ’ਚ ਨਿਰਮਲਜੀਤ ਸਿੰਘ ਨੇ ਚੁੱਕਿਆ ਏਹ ਕਦਮ : ਐਡਵੋਕੇਟ ਧਾਰਨੀ

ਪਟਿਆਲਾ 17 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਵਿਚ ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਨਿਰਮਲਜੀਤ ਸਿੰਘ ਦੇ ਬਚਾਅ ਪੱਖ ਦੇ ਸਬੰਧ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਅਗਵਾਈ ’ਚ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਦੌਰਾਨ ਕੇਸ ਦੀ ਪੈਰਵਾਈ ਲਈ ਨਾਮਜ਼ਦ ਕੀਤੇ ਗਏ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਜਸਮੇਰ ਸਿੰਘ ਲਾਛਡੂ, ਬੀਬੀ ਕੁਲਦੀਪ ਸਿੰਘ ਟੌਹੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਵਿਚਾਲੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਪੁਰ ਨੇ ਦੱਸਿਆ ਕਿ ਮੰਦਭਾਗੀ ਘਟਨਾ ਵਿਚ ਜਿਥੇ ਇਕ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦਿੱਤੀ ਗਈ ਹੈ, ਉਥੇ ਹੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਵਿਚ ਨਾਮਜ਼ਦ ਕੀਤੇ ਗਏ

ਨਿਰਮਲਜੀਤ ਸਿੰਘ ਦੇ ਬਚਾਅ ਪੱਖ ਲਈ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਕੇਸ ਦੀ ਪੈਰਵਾਈ ਕਰਨਗੇ। ਪ੍ਰੈਸ ਕਾਨਫਰੰਸ ਦੌਰਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਉਹ ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਵਿਚ ਸਰਧਾਲੂ ਨਿਰਮਲਜੀਤ ਸਿੰਘ ਸੈਣੀ ਦੇ ਹੱਕ ਵਿਚ ਹਰ ਮੁਫਤ ਕਾਨੂੰਨੀ ਪੈਰਵਾਈ ਕਰਨਗੇ ਤੇ ਭਲਕੇ ਜੇਲ ਵਿੱਚ ਬੰਦ ਨਿਰਮਲਜੀਤ ਸਿੰਘ ਸੈਣੀ ਨਾਲ ਮੁਲਾਕਾਤ ਕਰਨਗੇ ਅਤੇ ਉਸ ਦੇ ਪਰਿਵਾਰ ਨੂੰ ਵੀ ਨਿਰਮਲਜੀਤ ਸਿੰਘ ਸੈਣੀ ਨਾਲ ਮਿਲਾਇਆ ਜਾਵੇਗਾ। ਐਡਵੋਕੇਟ ਧਾਰਨੀ ਨੇ ਕਿਹਾ ਕਿ ਜਜਬਾਤਾਂ ਦੇ ਵੇਗ ਵਿਚ ਨਿਰਮਲਜੀਤ ਸਿੰਘ ਵੱਲੋਂ ਬੇਅਦਬੀ ਘਟਨਾਵਾਂ ਦੇ ਰੋਸ ਵਿਚ ਅਜਿਹਾ ਕਦਮ ਚੁੱਕਿਆ ਗਿਆ ਹੈ, ਜਿਸ ਦੇ ਬਚਾਅ ਪੱਖ ਲਈ ਸ਼ੋ੍ਰਮਣੀ ਕਮੇਟੀ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਨਿਰਮਲਜੀਤ ਸਿੰਘ ਨੂੰ ਦੇਵੇਗੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਬੇਅਦਬੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਬੇਅਦਬੀ ਮਾਮਲਿਆਂ ਵਿਚ ਬਹੁਤ ਸਾਰੇ ਲੋਕਾਂ ਨੂੰ ਕਾਨੂੰਨੀ ਪ੍ਰਕਿਰਿਆ ਦੌਰਾਨ ਮਾਨਸਿਕ ਰੋਗੀ ਕਹਿ ਕੇ ਛੱਡ ਦੇਣਾ ਮੰਦਭਾਗਾ ਵਰਤਾਰਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਗੁਰਮੀਤ ਸਿੰਘ ਸੁਨਾਮ, ਮਨਿੰਦਰ ਸਿੰਘ ਤੋਂ ਇਲਾਵਾ ਪ੍ਰਬੰਧਕੀ ਸਟਾਫ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *