ਅੰਮ੍ਰਿਤਸਰਪੰਜਾਬ

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ 5-5 ਲੱਖ ਦਾ ਨਗਦ ਇਨਾਮ ਹਾਸਲ ਕੀਤਾ

ਅੰਮ੍ਰਿਤਸਰ, 17 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਵੱਲੋਂ ਗੁਜਰਾਤ ਵਿਖੇ ਕਰਵਾਈਆਂ ਗਈਆਂ ਰਾਸ਼ਟਰੀ ਖੇਡਾਂ ਸਾਫਟਬਾਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕਰਨ ’ਤੇ ਪੰਜਾਬ ਸਰਕਾਰ ਦੁਆਰਾ 5-5 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਮਨਵੀਰ ਕੌਰ ਨੇ ਨੈਸ਼ਨਲ ਗੇਮ ਸਾਫ਼ਟਬਾਲ ਪ੍ਰਤੀਯੋਗਤਾ ’ਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪਹਿਲਾਂ ਸਥਾਨ ਹਾਸਲ ਕੀਤਾ।

ਜਦ ਕਿ ਕੇਰਲਾ ਨੇ ਦੂਜਾ ਅਤੇ ਛੱਤੀਸਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ ਚੋਟੀਆਂ ਦੀਆਂ 8 ਟੀਮਾਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਦੋਹਾਂ ਵਿਦਿਆਰਥਣਾਂ ਦੁਆਰਾ ਸਾਫ਼ਟਬਾਲ ਗੇਮ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਪੰਜਾਬ ਸਰਕਾਰ ਵੱਲੋਂ 5,00,000/-ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਜੇਤੂਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੰਦਿਆਂ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *