ਅੰਮ੍ਰਿਤਸਰਪੰਜਾਬ

19 ਮਈ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ

ਅੰਮ੍ਰਿਤਸਰ:- 17 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸਾਰੀਆਂ ਆਹਲੂਵਾਲੀਆ ਸਭਾਵਾਂ ਖਾਲਸਾ ਪੰਥ ਦੇ ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਸੁਲਤਾਨ-ਉਲ-ਕੌਮ ਬੁੱਢਾ ਦਲ ਦੇ ਚੌਥੇ ਜਥੇਦਾਰ ਦਾ 305 ਵਾਂ ਜਨਮ ਦਿਹਾੜਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੂਰਨ ਸਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕੋਰੋੜੀ ਦੇ ਦਿਸ਼ਾ ਸਿਰਦੇਸ਼ਾਂ ਅਨੁਸਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਯਾਦਗਾਰੀ ਸੰਖੇਪ ਰੂਪ ਵਿੱਚ ਗੁਰਮਤਿ ਸਮਾਗਮ ਹੋਵੇਗਾ। ਉਪਰੰਤ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਯਾਦਗਾਰੀ ਚੌਂਕ ਵਿਖੇ ਆਹਲੂਵਾਲੀਆ ਬਰਾਦਰੀ ਅਤੇ ਹੋਰ ਸੰਗਤਾਂ ਬਾਬਾ ਜੀ ਦੇ ਬੁੱਤ ਸਰੂਪ ਤੇ 19 ਮਈ ਸਵੇਰੇ 11 ਵਜੇ ਫੁੱਲਾਂ ਦੇ ਹਾਰ ਪਾ ਕੇ ਸਤਿਕਾਰ ਭੇਟ ਕਰਨਗੀਆਂ।

Leave a Reply

Your email address will not be published. Required fields are marked *