ਕਰਨਾਟਕ ਵਿਚ ਮੁੱਖ ਮੰਤਰੀ ਅਹੁਦੇ ਲਈ ਬਣੀ ਸਹਿਮਤੀ, ਸਹੁੰ ਚੁੱਕ ਸਮਾਗਮ ਭਲਕੇ
ਕਰਨਾਟਕ (ਮਧੂਸਾਰ ਬਿਊਰੋ) ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋਣਗੇ। ਸੂਤਰਾਂ ਮੁਤਾਬਕ ਡੀਕੇ ਸ਼ਿਵਕੁਮਾਰ ਨੂੰ ਕੁਝ ਅਹਿਮ ਅਹੁਦੇ ਦਿੱਤੇ ਜਾਣ ਦੀ ਸੰਭਾਵਨਾ ਹੈ ਅਤੇ ਉਹ ਪਹਿਲਾਂ ਵਾਂਗ ਹੀ ਪਾਰਟੀ ਦੇ ਕਰਨਾਟਕ ਪ੍ਰਦੇਸ਼ ਪ੍ਰਧਾਨ ਬਣੇ ਰਹਿਣਗੇ। ਸਹੁੰ ਚੁੱਕ ਸਮਾਗਮ 18 ਮਈ ਨੂੰ ਹੋਵੇਗਾ। ਦੱਸ ਦਈਏ ਕਿ ਕਾਂਗਰਸ ਦੀ ਕਰਨਾਟਕ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਇਥੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਦੁਚਿੱਤੀ ਬਣੀ ਹੋਈ ਸੀ। ਇਸ ਤੋਂ ਬਾਅਦ ਕਾਂਗਰਸ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਅਬਜ਼ਰਵਰ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕਰਨ ਤੋਂ ਬਾਅਦ ਸੋਮਵਾਰ ਨੂੰ ਦਿੱਲੀ ਪਰਤ ਆਏ ਸਨ।
ਉਨ੍ਹਾਂ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਰਿਪੋਰਟ ਸੌਂਪੀ। ਨਵੇਂ ਚੁਣੇ ਗਏ ਵਿਧਾਇਕਾਂ ਨੇ ਐਤਵਾਰ ਨੂੰ ਸੀਐੱਲਪੀ ਦੀ ਮੀਟਿੰਗ ਦੌਰਾਨ ਅਗਲੇ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਮਲਿਕਾਅਰਜੁਨ ਖੜਗੇ ‘ਤੇ ਛੱਡ ਦਿੱਤਾ ਸੀ। ਹੁਣ ਸਹਿਮਤੀ ਬਣ ਗਈ ਹੈ ਕਿ ਸਿੱਧਰਮਈਆ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋਣਗੇ। ਸੂਤਰਾਂ ਮੁਤਾਬਕ ਡੀਕੇ ਸ਼ਿਵਕੁਮਾਰ ਨੂੰ ਕੁਝ ਅਹਿਮ ਅਹੁਦੇ ਦਿੱਤੇ ਜਾਣ ਦੀ ਸੰਭਾਵਨਾ ਹੈ ਅਤੇ ਉਹ ਪਹਿਲਾਂ ਵਾਂਗ ਹੀ ਪਾਰਟੀ ਦੇ ਕਰਨਾਟਕ ਪ੍ਰਦੇਸ਼ ਪ੍ਰਧਾਨ ਬਣੇ ਰਹਿਣਗੇ।

