ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਗੁਰਦੁਆਰਾ ਸਾਹਿਬ ਦੀ ਦੀਵਾਨ ਹਾਲ ’ਚ ਹੋਵੇਗਾ ਧਾਰਮਕ ਸਮਾਗਮ
ਪਟਿਆਲਾ 21 ਮਈ (ਰਮਨਦੀਪ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਦੇ ਦੀਵਾਨ ਹਾਲ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਰਮਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਗੁਰੂ ਘਰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ 23 ਮਈ ਨੂੰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਹੋਵੇਗਾ ਅਤੇ ਸਵੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਗਰੂ ਘਰ ਨਤਮਸਤਕ ਹੋ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ, ਗੁਰਮੀਤ ਸਿੰਘ ਸੁਨਾਮ, ਮਨਦੀਪ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

