ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਸਬਰ ਦੀ ਜਬਰ ’ਤੇ ਜਿੱਤ ਸੀ ਪੰਚਮ ਪਾਤਸ਼ਾਹ ਗੁਰੂ ਸਾਹਿਬ ਦੀ ਸ਼ਹੀਦੀ : ਪ੍ਰੋ. ਬਡੂੰਗਰ
ਪਟਿਆਲਾ 23 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪਾਏ ਗਏ। ਧਾਰਮਕ ਸਮਾਗਮ ਦੌਰਾਨ ਹਜ਼ੂਰੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਨਾਲ ਨਿਹਾਲ ਕੀਤਾ। ਮੁੱਖਵਾਕ ਗਿਆਨੀ ਫੂਲਾ ਸਿੰਘ ਨੇ ਲਿਆ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮਾਨਵਤਾ ਦੇ ਕਲਿਆਣ ਦੇ ਅਰਦਾਸ ਕੀਤੀ।
ਸ਼ਹੀਦੀ ਦਿਹਾੜੇ ਮੌਕੇ ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਸਬਰ ਦੀ ਜ਼ਬਰ ’ਤੇ ਜਿੱਤ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਮਾਜਕ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਏਕਤਾ ਲਈ ਹੋਈ ਸ਼ਹੀਦੀ ਭਾਰਤ ਵਿਚ ਪਹਿਲੀ ਸ਼ਹੀਦੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹੀਦੀ ਗੁਰੂ ਦੇ ਭਾਣੇ ’ਚ ਰਹਿਣ ਦੀ ਸਭ ਤੋਂ ਵੱਡੀ ਪ੍ਰੇਰਨਾ ਹੈ। ਇਸ ਮੌਕ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਕੇ ਸਾਰਿਆਂ ਨੂੰ ਜਿਥੇ ਜ਼ਬਰ ਅਤੇ ਜ਼ੁਲਮ ਦੇ ਖਿਲਾਫ ਲੜਨ ਦੀ ਪ੍ਰੇਰਨਾ ਮਿਲਦੀ ਹੈ, ਉਥੇ ਹੀ ਧਰਮ ਦੇ ਮਾਰਗ ’ਤੇ ਚੱਲਣ ਦੀ ਜੀਵਨ ਜਾਂਚ ਪ੍ਰਦਾਨ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਗੁਰਮੀਤ ਸਿੰਘ, ਭਾਗ ਸਿੰਘ, ਮਨਦੀਪ ਸਿੰਘ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਭਾਈ ਮੇਵਾ ਸਿੰਘ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ, ਸਟਾਫ ਮੈਂਬਰ ਅਤੇ ਸੰਗਤਾਂ ਆਦਿ ਹਾਜ਼ਰ ਸਨ।

