ਅੰਮ੍ਰਿਤਸਰਪੰਜਾਬ

ਪ੍ਰੋ. ਰੰਧਾਵਾ ਨੂੰ ਦਿਲਜੀਤ ਸਿੰਘ ਬੇਦੀ ਨੇ ਸਨਮਾਨਿਤ ਕੀਤਾ

ਅੰਮ੍ਰਿਤਸਰ:- 24 ਮਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਅਤੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸਬੰਧੀ ਪ੍ਰਕਾਸ਼ਤ ਹੋਣੇ ਯਾਦਗਾਰੀ “ਅਭਿਨੰਦਨ ਗ੍ਰੰਥ” ਵਿੱਚ ਵਿਸ਼ੇਸ਼ ਸਹਿਯੋਗ ਦੇਣ ਕਾਰਨ ਪ੍ਰੋ. ਨਿਰਮਲ ਸਿੰਘ ਰੰਧਾਵਾ ਜੋ ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬੁੱਢਾ ਜੀ ਵੰਸ਼ਜ ਬਾਬਾ ਸਹਾਰੀ ਗੁਰੂ ਕਾ ਹਾਲੀ ਸੰਪਰਦਾ ਦੇ ਮੁਖੀ ਨੂੰ ਸਨਮਾਨਿਤ ਕੀਤਾ।

ਸ. ਦਿਲਜੀਤ ਸਿੰਘ ਬੇਦੀ ਨੇ ਇਸ ਮੌਕੇ ਦਸਿਆ ਕਿ ਪ੍ਰੋ. ਰੰਧਾਵਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ, ਯਾਦਗਾਰੀ ਬਾਬਾ ਫੂਲਾ ਸਿੰਘ “ਅਭਿਨੰਦਨ ਗ੍ਰੰਥ” ਅਤੇ ਬੁੱਢਾ ਦਲ ਵੱਲੋਂ ਪ੍ਰਕਾਸ਼ਤ ਹੁੰਦਾ ਰਸਾਲਾ “ਨਿਹੰਗ ਸਿੰਘ ਸੰਦੇਸ਼” ਦਾ ਵਿਸ਼ੇਸ਼ ਅੰਕ ਅਤੇ 31 ਸੌ ਰੁਪਏ ਲੇਖ ਸੇਵਾਫਲ ਵਜੋਂ ਸਨਮਾਨ ਭੇਟ ਕੀਤਾ ਗਿਆ। ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਦੇ ਨਾਲ ਸ. ਜਸਵਿੰਦਰ ਸਿੰਘ ਦੀਨਪੁਰ ਸ. ਪਰਮਜੀਤ ਸਿੰਘ ਬਾਜਵਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *