ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੇ ਨਵ ਨਿਯੁਕਤ ਮੈਨੇਜਰ ਨੂੰ ਕੀਤਾ ਸਨਮਾਨਤ
ਪਟਿਆਲਾ 25 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੇ ਪ੍ਰਧਾਨ ਹਰਦੀਪ ਸਿੰਘ ਭੰਗੂ ਅਤੇ ਅਹੁਦੇਦਾਰਾਂ ਨੇ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਅਸਥਾਨ ’ਤੇ ਨਵ ਨਿਯੁਕਤ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੂੰ ਸਨਮਾਨਤ ਕੀਤਾ। ਇਸ ਮੌਕੇ ਸੇਵਾ ਮੁਕਤ ਮੁਲਾਜ਼ਮਾਂ ਤੇ ਅਹੁਦੇਦਾਰਾਂ ਵੱਲੋਂ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੂੰ ਫੁੱਲਾਂ ਦਾ ਬੁੱਕਾ ਅਤੇ ਸਿਰੋਪਾਓ ਦੇ ਕੇ ਜੀ ਆਇਆ ਆਖਿਆ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਹਰਦੀਪ ਸਿੰਘ ਭੰਗੂ ਨੇ ਕਿਹਾ ਕਿ ਨਵ ਨਿਯੁਕਤ ਮੈਨੇਜਰ ਸਤਿੰਦਰ ਸਿੰਘ ਬਾਜਵਾ ਲੰਮਾ ਸਮਾਂ ਇਕੱਠਿਆਂ ਸੇਵਾ ਕਰਨ ਦਾ ਸੁਭਾਗ ਰਿਹਾ ਹੈ, ਜੋ ਚੰਗੇ ਅਤੇ ਕੁਸ਼ਲ ਪ੍ਰਬੰਧਕ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਮੈਨੇਜਰ ਸਤਿੰਦਰ ਸਿੰਘ ਬਾਜਵਾ ਪ੍ਰਬੰਧ ਸਬੰਧੀ ਵਿਚਾਰਾਂ ਵੀ ਹੋਈਆਂ ਅਤੇ ਸੇਵਾ ਮੁਕਤ ਮੁਲਾਜ਼ਮ ਗੁਰਦੁਆਰਾ ਪ੍ਰਬੰਧ ਨੂੰ ਵਧੇਰੇ ਸੁਚਾਰੂ ਬਣਾਈ ਰੱਖਣ ਲਈ ਆਪਣਾ ਸਹਿਯੋਗ ਵੀ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਸਾਬਕਾ ਮੈਨੇ. ਅਜੈਬ ਸਿੰਘ, ਸੁਖਵਿੰਦਰ ਸਿੰਘ, ਕਰਮ ਸਿੰਘ, ਕਮਲਜੀਤ ਸਿੰਘ ਜੋਗੀਪੁਰ, ਗੁਰਦਰਸ਼ਨ ਸਿੰਘ, ਜਗਦੇਵ ਸਿੰਘ ਤਲਵੰਡੀ ਆਦਿ ਨੇ ਵੀ ਹਾਜ਼ਰ ਸਨ।

