ਪਟਿਆਲਾ

ਜਥੇਦਾਰ ਕਰਤਾਰਪੁਰ ਨੇ ਗੁਰਦੁਆਰਾ ਮੈਨੇਜਮੈਂਟ ਕੋਰਸ ਤਹਿਤ ਟ੍ਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਪ੍ਰੇਰਿਆ

ਪਟਿਆਲਾ 26 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਬੈਂਚੂਲਰ ਆਫ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਦਾ ਤਿੰਨ ਸਾਲਾਂ ਕੋਰਸ ਕਰਨ ਵਾਲੇ ਭਾਗ ਤੀਜਾ ਦੇ ਵਿਦਿਆਰਥੀਆਂ ਦੀ ਚੱਲ ਰਹੀ ਟ੍ਰੇਨਿੰਗ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸਿਖਿਆਰਥੀਆਂ ਨੂੰ ਗੁਰਦੁਆਰਾ ਪ੍ਰਬੰਧ ਅਧੀਨ ਕੀਤੇ ਜਾਣ ਵਾਲੇ ਕਾਰਜਾਂ ਨੂੰ ਸੁਚਾਰੂ ਰੂਪ ਵਿਚ ਚਲਾਉਣ ਨੂੰ ਲੈ ਕੇ ਪ੍ਰੇਰਿਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਮੈਨੇਜਮੈਂਟ ਭਾਗ ਤੀਜਾ ਦੇ ਵਿਦਿਆਰਥੀਆਂ ਦਾ ਬੈਚ ਵੱਖ ਵੱਖ ਧਾਰਮਕ ਅਸਥਾਨਾਂ ’ਤੇ ਜਿਨ੍ਹਾਂ ’ਚ ਇਤਿਹਾਸ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਅੰਮਿ੍ਰਤਸਰ ਅਤੇ ਫਤਹਿਗੜ੍ਹ ਸਾਹਿਬ ’ਤੇ ਟ੍ਰੇਨਿੰਗ ਮੁਕੰਮਲ ਕਰ ਰਹੇ ਹਨ।

ਇਸ ਮੌਕੇ ਜਥੇਦਾਰ ਕਰਤਾਰਪੁਰ ਨੇ ਵਿਦਿਆਰਥੀਆਂ ਨੂੰ ਗੁਰਦੁਆਰ ਮੈਨੇਜਮੈਂਟ ਤਹਿਤ ਦਿੱਤੀ ਜਾ ਰਹੀ ਸਿਖਲਾਈ ਬਾਰੇ ਸਵਾਲ ਜਵਾਬ ਕੀਤੇ ਅਤੇ ਟ੍ਰੇਨਿੰਗ ਦੇ ਨਾਲ ਨਾਲ ਗੁਰਸਿੱਖੀ ਜੀਵਨ ਬਾਰੇ ਗੁਰਬਾਣੀ ਦੇ ਪ੍ਰਮਾਣਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਵਿਚ ਸਾਰੇ ਪ੍ਰਬੰਧਕ ਅਤੇ ਮੁਲਾਜ਼ਮ ਸੇਵਾਦਾਰ ਹੀ ਹਨ ਅਤੇ ਸਾਰਿਆਂ ਨੂੰ ਸੇਵਾ ਭਾਵਨਾ ਨਾਲ ਗੁਰੂ ਘਰਾਂ ਦੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੈਨੇਜਮੈਂਟ ਕੋਰਸ ਦਾ ਉਦੇਸ਼ ਦੋ ਦਿਸ਼ਾਵੀ ਹੈ। ਇਸ ਕੋਰਸ ਵਿਚ ਪ੍ਰੋਫੈਸ਼ਨਲ ਟ੍ਰੇਨਿੰਗ ਦੇ ਨਾਲ-ਨਾਲ ਵਿਦਿਆਰਥੀਆਂ ਦੇ ਆਤਮਿਕ ਅਤੇ ਧਾਰਮਕ ਪੱਖ ਨੂੰ ਨਿਖਾਰਨ ’ਤੇ ਜ਼ੋਰ ਦਿੱਤਾ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕੀ ਸਟਾਫ ਤੋਂ ਇਲਾਵਾ ਸਿਖਿਆਰਥੀ ਦੇ ਨਾਲ ਟੀਚਰ ਵਜੋਂ ਮੋਨਿਟੀਰਿੰਗ ਕਰ ਰਹੇ ਭੁਪਿੰਦਰ ਸਿੰਘ ਆਦਿ ਵੀ ਸ਼ਾਮਲ ਸਨ।

Leave a Reply

Your email address will not be published. Required fields are marked *