ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਵਰਕਰ ਤੇ ਆਗੂ ਘਰ ਘਰ ਤੱਕ ਪਹੁੰਚ ਕਰੇ:— ਸੁਰਜੀਤ ਰੱਖੜਾ, ਰਾਜੂ ਖੰਨਾ।
ਨਗਰ ਕੌਂਸਲ, ਜ਼ਿਲ੍ਹਾ ਪ੍ਰੀਸ਼ਦ,ਬਲਾਕ ਸੰਮਤੀ ਤੇ ਸਰਪੰਚੀ ਚੋਣਾਂ ਲਈ ਵਰਕਰ ਤੇ ਆਗੂ ਤਿਆਰ ਬਰ ਤਿਆਰ ਰਹਿਣ।
ਅਮਲੋਹ, 29 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦਾ ਹਰ ਇੱਕ ਵਰਕਰ ਤੇ ਆਗੂ ਪਾਰਟੀ ਦੀ ਮਜ਼ਬੂਤੀ ਲਈ ਹੁਣ ਤੋਂ ਹੀ ਘਰ ਘਰ ਤੱਕ ਪਹੁੰਚ ਕਰੇ ਤਾ ਜੋ ਆਉਣ ਵਾਲੀਆਂ ਨਗਰ ਕੌਂਸਲ, ਜ਼ਿਲ੍ਹਾ ਪ੍ਰੀਸ਼ਦ,ਬਲਾਕ ਸੰਮਤੀ ਤੇ ਸਰਪੰਚੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀਆਂ ਜਿੱਤਾਂ ਦਰਜ ਕਰ ਸਕੇ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਆਬਜ਼ਰਵਰ ਸੁਰਜੀਤ ਸਿੰਘ ਰੱਖੜਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਹਲਕਾ ਅਮਲੋਹ ਦੀ ਸੀਨੀਅਰ ਲੀਡਰਸ਼ਿਪ ਨਾਲ ਪਾਰਟੀ ਦਫ਼ਤਰ ਅਮਲੋਹ ਵਿਖੇ ਮੀਟਿੰਗ ਕਰਨ ਸਮੇਂ ਕੀਤਾ। ਰੱਖੜਾ ਨੇ ਕਿਹਾ ਕਿ ਅੱਜ ਹਰ ਇੱਕ ਵਰਕਰ ਤੇ ਆਗੂ ਨੂੰ ਅਪਣੀ ਨੈਤਿਕ ਜ਼ਿੰਮੇਵਾਰੀ ਸਮਝਦਾਂ ਹੋਇਆ ਪਾਰਟੀ ਦੀ ਮਜ਼ਬੂਤੀ ਲਈ ਘਰ ਘਰ ਤੱਕ ਪਹੁੰਚ ਕਰੇ ਤਾ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਹਰ ਖੇਤਰ ਵਿੱਚ ਮਜਬੂਰ ਹੋ ਨਿਕਲ਼ੇ। ਰੱਖੜਾ ਨੇ ਕਿਹਾ ਕਿ ਅੱਜ ਦੀ ਇਹ ਮੀਟਿੰਗ ਜੱਥੇਬੰਧਕ ਢਾਂਚੇ ਨੂੰ ਬਣਾਉਣ ਲਈ ਕੀਤੀ ਗਈ।
ਜਿਸ ਵਿੱਚ ਹਰ ਵਰਕਰ ਤੇ ਆਗੂ ਦੀ ਸਲਾਹ ਲੈ ਕਿ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਅੱਗੇ ਰੱਖੀ ਜਾਵੇਗੀ ਤਾ ਜੋ ਆਉਣ ਵਾਲੇ ਸਮੇਂ ਵਿੱਚ ਮਿਹਨਤੀ ਆਗੂ ਤੇ ਵਰਕਰ ਜੱਥੇਬੰਦੀ ਵਿੱਚ ਆ ਕਿ ਪਾਰਟੀ ਦੀ ਮਜ਼ਬੂਤੀ ਲਈ ਚੰਗੇ ਕਦਮ ਚੁੱਕ ਸਕਣ। ਇਸ ਮੀਟਿੰਗ ਵਿੱਚ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨੇ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਤੇ ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਜ਼ਿਲ੍ਹਾ ਆਬਜ਼ਰਵਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਗਦੀਪ ਸਿੰਘ ਚੀਮਾ ਤੇ ਸਤਵਿੰਦਰ ਸਿੰਘ ਟੌਹੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੀਟਿੰਗ ਵਿੱਚ ਜਥੇਦਾਰ ਪਰਮਜੀਤ ਸਿੰਘ ਖਨਿਆਣ,ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਤਿੰਦਰ ਸਿੰਘ ਧਾਲੀਵਾਲ, ਪ੍ਰਧਾਨ ਭਿੰਦਰ ਸਿੰਘ ਮੰਡੀ, ਜਥੇਦਾਰ ਹਰਬੰਸ ਸਿੰਘ ਬਡਾਲੀ, ਰਾਕੇਸ਼ ਕੁਮਾਰ ਸ਼ਾਹੀ, ਜਥੇਦਾਰ ਹਰਿੰਦਰ ਸਿੰਘ ਦੀਵਾ, ਕੁਲਦੀਪ ਸਿੰਘ ਮਛਰਾਈ,ਡਾ ਅਰਜੁਨ ਸਿੰਘ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਨਾਜ਼ਰ ਸਿੰਘ ਮੰਡੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਕੁਲਜੀਤ ਸਿੰਘ ਨਰੈਣਗੜ, ਹਰਵਿੰਦਰ ਸਿੰਘ ਬਿੰਦਾ, ਸਤਨਾਮ ਸਿੰਘ ਸ਼ਾਹਪੁਰ,ਕੌਸਲਰ ਬਲਤੇਜ ਸਿੰਘ ਅਮਲੋਹ, ਸੋਮਨਾਥ ਅਜਨਾਲੀ ਕੌਂਸਲਰ,ਪਾਲ ਸਿੰਘ ਖੁੰਮਣਾ ਆਦਿ ਹਾਜ਼ਰ ਸਨ।

