ਪਟਿਆਲਾ

ਐਸ.ਡੀ.ਐਸ.ਈ.ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ

ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਐਸ.ਡੀ.ਐਸ.ਈ.ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੀ ਦਸਵੀਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ।ਦਸਵੀਂ ਜਮਾਤ ਦੇ ਇਸ ਸ਼ਾਨਦਾਰ ਨਤੀਜੇ ਲਈ ਸਕੂਲ ਦੀ ਮਾਤ- ਸੰਸਥਾ ਸ਼੍ਰੀ ਸਨਾਤਨ ਧਰਮ ਸਭਾ (ਰਜਿ.) ਪਟਿਆਲਾ ਦੇ ਪ੍ਰਧਾਨ ਸ਼੍ਰੀ ਲਾਲ ਚੰਦ ਜਿੰਦਲ, ਸੀਨੀਅਰ ਮੀਤ ਪ੍ਰਧਾਨ ਸ਼੍ਰੀ ਵਿਜੇ ਮੋਹਨ ਗੁਪਤਾ, ਮਹਾਂ ਮੰਤਰੀ ਸ਼੍ਰੀ ਅਨਿਲ ਗੁਪਤਾ, ਸਕੂਲ ਦੇ ਮੈਨੇਜਰ ਸ਼੍ਰੀ ਐਨ.ਕੇ.ਜੈਨ ਅਤੇ ਸਕੂਲ ਮੈਨੇਜਿੰਗ ਕਮੇਟੀ ਦੇ ਸਮੂਹ ਮੈਂਬਰਾਂ ਨੇ ਸਕੂਲ ਦੇ ਪਿ੍ਰੰਸੀਪਲ ਸ਼੍ਰੀ ਰਿਪੁਦਮਨ ਸਿੰਘ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਵਧਾਈ ਦਿੱਤੀ ਹੈ। ਬੋਰਡ ਦੇ ਦਸਵੀਂ ਦੇ ਸ਼ਾਨਦਾਰ ਪ੍ਰੀਖਿਆ ਨਤੀਜੇ ਆਉਣ ਤੋਂ ਬਾਅਦ ਸਕੂਲ ਵਿੱਚ ਇੱਕ ਖਾਸ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਸਕੂਲ ਦੇ ਪਿ੍ਰੰਸੀਪਲ ਸ਼੍ਰੀ ਰਿਪੁਦਮਨ ਸਿੰਘ ਨੇ ਕੀਤੀ।ਇਸ ਮੌਕੇ 70 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਗਲ ਵਿੱਚ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਸਕੂਲ ਦੇ ਪਿ੍ਰੰਸੀਪਲ ਸ਼੍ਰੀ ਰਿਪੁਦਮਨ ਸਿੰਘ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਜਮਾਤ ਦੇ 96 ਵਿਦਿਆਰਥੀਆਂ ਵਿੱਚੋ ਦੋ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 10 ਦੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ 29 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਆਪਣੀ ਜਮਾਤ ਪਾਸ ਕੀਤੀ ਹੈ। ਸੂਰਜ ਸਿੰਘ ਨੇ 650 ਵਿੱਚੋਂ 591 ਅੰਕ ਪ੍ਰਾਪਤ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨੇਹਾ ਨੇ 589 ਅੰਕ ਪ੍ਰਾਪਤ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਭਾਵਿਕਾ ਨੇ 567 ਅੰਕ ਪ੍ਰਾਪਤ ਕਰਦੀਆ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਅਧਿਆਪਕਾਂ ਨੇ ਮੌਕੇ ਤੇ ਮੌਜੂਦ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਪ੍ਰਦਾਨ ਕੀਤੀਆਂ। ਇਸ ਮੌਕੇ ਤੇ ਸਕੂਲ ਦੇ ਅਧਿਆਪਕ ਅਨਿਲ ਕੁਮਾਰ ਭਾਰਤੀ, ਮਨੀਸ਼ ਸਚਦੇਵਾ, ਨਵੀਨ ਕੁਮਾਰ, ਸੀਮਾ ਸ਼ਰਮਾ,ਭਗਵੰਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਵੀ ਮੋਜੂਦ ਰਹੇ।

Leave a Reply

Your email address will not be published. Required fields are marked *