ਸਾਨੂੰ ਭੋਜਨ ਦੀ ਲੋੜ ਹੈ,ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਮਨਾਇਆ ਵਿਸ਼ਵ ਤੰਬਾਕੂ ਰਹਿਤ ਦਿਵਸ
ਮਜਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ: ਸਿਵਲ ਸਰਜਨ ਡਾ. ਰਮਿੰਦਰ ਕੌਰ
ਪਟਿਆਲਾ, 31 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜਿਲ੍ਹਾ ਸਿਹਤ ਵਿਭਾਗ ਵੱਲੋਂ ਰੋਟਰੀ ਕਲੱਬ ਪਟਿਆਲਾ ਮਿੱਡ ਟਾਊਂਨ ਦੇ ਸਹਿਯੌਗ ਨਾਲ ਰੋਟਰੀ ਕਲੱਬ, ਐਸ ਐਸ ਟੀ ਨਗਰ ਵਿਖੇ ਥੀਮ “ਸਾਨੂੰ ਭੋਜਨ ਦੀ ਲੋੜ ਹੈ…..ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਹਾਜ਼ਰੀਨ ਨੂੰ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਗਰੂਕ ਕਰਦੇ ਹੋਏ ਕਿਹਾ ਕਿ ਸਿਗਰੇਟਨੋਸ਼ੀ ਅਤੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਜਿਥੇ ਮਨੁੱਖ ਦੀ ਆਪਣੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ,ਉਥੇ ਪੈਸਿਵ ਸਮੋਕਿੰਗ ਨਾਲ ਦੂਸਰੇ ਵਿਅਕਤੀਆਂ ਦੀ ਸਿਹਤ ਅਤੇ ਵਾਤਾਵਰਨ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਲੱਗਭਗ 300 ਸਿਗਰੇਟਾਂ ਬਣਾਉਣ ਲਈ ਇੱਕ ਦਰਖਤ ਕੱਟਿਆ ਜਾਂਦਾ ਹੈ ਅਤੇ ਇੱਕ ਸਿਗਰੇਟ ਬਣਾਉਣ ਲਈ 3.7 ਲਿਟਰ ਪਾਣੀ ਲੱਗਦਾ ਹੈ।ਇੱਕ ਸਿਗਰੇਟ ਵਿੱਚ ਕੈਂਸਰ ਕਰਨ ਵਾਲੇ 69 ਜ਼ਹਿਰੀਲੇ ਤੱਤ ਹੁੰਦੇ ਹਨ।fੲਸ ਲਈ ਵਾਤਾਵਰਨ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸਾਨੂੰ ਤੰਬਾਕੂ ਦੀ ਵਰਤੋਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।ਉਹਨਾਂ ਰੋਟਰੀ ਕੱਲਬ ਪਟਿਆਲਾ ਮਿਡ ਟਾਉਨ ਦੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਰੋਟਰੀ ਕੱਲਬ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸਿਹਤ ਵਿਭਾਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਿਹਾ ਹੈ।
ਰੋਟਰੀ ਕੱਲਬ ਪਟਿਆਲਾ ਮਿਡ ਟਾਉਨ ਦੇ ਪ੍ਰਧਾਨ ਭਗਾਵਨ ਦਾਸ ਗੁਪਤਾ ਵੱਲੋਂ ਰੋਟਰੀ ਕੱਲਬ ਦੇ ਸੰਗਠਨ ਬਾਰੇ ਜਾਣੂ ਕਰਵਾਉਂਦਿਆ ਕਿਹਾ ਕਿ ਰੋਟਰੀ ਕੱਲਬ ਦੇ ਦੁਨੀਆ ਭਰ ਵਿੱਚ 12 ਲੱਖ ਤੋਂ ਜਿਆਦਾ ਮੈਂਬਰ ਹਨ ਅਤੇ ਤਕਰੀਬਨ 228 ਦੇਸ਼ਾ ਵਿੱਚ 36 ਹਜਾਰ ਦੇ ਕਰੀਬ ਇਸ ਦੀਆਂ ਸ਼ਖਾਵਾ ਹਨ। ਜਿਸ ਦੇ ਸਾਰੇ ਮੈਂਬਰ ਆਪਣੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਤੰਬਾਕੂ ਕੰਟਰੋਲ ਸੈਲ ਦੇ ਨੋਡਲ ਅਫਸਰ ਡਾ.ਐਸ.ਜੇ. ਸਿੰਘ ਨੇ ਤੰਬਾਕੂ ਪਦਾਰਥ ਜਿਹਨਾਂ ਵਿੱਚ ਜਰਦਾ, ਹੁੱਕਾ, ਖੈਣੀ, ਸਿਗਰੇਟ, ਬੀੜੀ, ਗੁਟਕਾ ਆਦਿ ਨਸ਼ੀਲੇ ਪਦਾਰਥ ਸ਼ਾਮਲ ਹਨ ਦੇ ਸੇਵਨ ਨਾਲ ਕੈਂਸਰ, ਸਾਹ, ਦਮਾ, ਦਿਲ ਦੀਆਂ ਬਿਮਾਰੀਆਂ, ਜਬਾੜਿਆਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਜਬੂਤ ਇੱਛਾ ਸ਼ਕਤੀ ਅਤੇ ਦਵਾਈਆਂ ਨਾਲ ਤੰਬਾਕੂ ਪਦਾਰਥਾਂ ਦਾ ਸੇਵਨ ਛੱਡਿਆ ਜਾ ਸਕਦਾ ਹੈ।ਇਸ ਮੋਕੇ ਉਹਨਾਂ ਤੰਬਾਕੂ ਕੰਟਰੋਲ ਐਕਟ 2003 ਬਾਰੇ ਵੀ ਦੱਸਿਆਂ ।ਜਿਲਾ ਡੈਂਟਲ ਸਿਹਤ ਅਫਸਰ ਡਾ. ਪਾਰੂਲ ਗੁਪਤਾ ਨੇ ਤੰਬਾਕੂ ਪਦਾਰਥਾਂ ਦੇ ਸੇਵਨ ਨਾਲ ਹੋਣ ਵਾਲੇ ਮੰੁਹ ਦੇ ਕੈਂਸਰ,ਦੰਦਾਂ ਅਤੇ ਜਬਾੜਿਆ ਦੀਆਂ ਬਿਮਾਰੀਆ ਬਾਰੇ ਦੱਸਿਆ ਅਤੇ ਡਾ.ਸੂਮੀਤ ਸਿੰਘ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ।ਸਨਮਾਨਤ ਸ਼ਖਸ਼ੀਅਤਾ ਨੂੰ ਸਨਮਾਨ ਚਿੰਨ ਦੀ ਵੰਡ ਕੀਤੀ ਗਈ।fੲਸ ਮੌਕੇ ਰਾਜਿੰਦਰਾ ਹਸਪਤਾਲ ਦੀਆਂ ਬੀ ਐਸ ਸੀ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਤੰਬਾਕੂ ਨੋਸ਼ੀ ਵਿਰੁੱਧ ” ਜਾਗੋ ਜਾਗੋ ਨਸ਼ੇ ਤਿਆਗੋ” ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ ਅਤੇ ਬਜਿੰਦਰ ਠਾਕੁਰ ਵੱਲੋਂ ਕਵਿਤਾ ਰਾਹੀਂ ਤੰਬਾਕੂ ਨੋਸ਼ੀ ਵਿਰੁੱਧ ਸੰਦੇਸ਼ ਦਿੱਤਾ ਗਿਆ। ਇਲੈਕਟਡ ਪ੍ਰਧਾਨ ਅਸ਼ੋਕ ਰੋਣੀ ਵੱਲੋਂ ਮੁੱਖ ਮਹਿਮਾਨ ਅਤੇ ਹਾਜਰੀਨ ਦਾ ਧੰਨਵਾਦ ਕੀਤਾ ਗਿਆ।ਇਸ ਸੈਮੀਨਾਰ ਵਿੱਚ ਡਾ. ਸਵਿਤਾ ਗਰਗ,ਜਿਲਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ ਅਤੇ ਕੁਲਬੀਰ ਕੌਰ ,ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਅਨਿਲ ਕੁਮਾਰ, ਰੋਟਰੀ ਕੱਲਬ ਦੇ ਜਰਨਲ ਸਕੱਤਰ ਰਮੇਸ਼ ਸਿੰਗਲਾ, ਇੰਜਨੀਅਰ ਹਰਬੰਸ ਕੁਲਾਰ, ਅਸ਼ੋਕ ਰੋਣੀ, ਸੁਰੇਸ਼ ਸ਼ਰਮਾ ਯੋਗਾ ਪ੍ਰੋਫੈਸਰ, ਵੱਖ ਵੱਖ ਸਿਹਤ ਸੰਸ਼ਥਾਂਵਾ ਤੋਂ ਆਏ ਪੈਰਾ ਮੈਡੀਕਲ ਸਟਾਫ, ਆਸ਼ਾ ਵਰਕਰ ਅਤੇ ਪਤਵੰਤੇ ਸੱਜਣ ਵੀ ਹਾਜਰ ਸਨ।

