ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਸਿਖਲਾਈ ਲੈਣ ਆਏ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ
ਕੁਸ਼ਲ ਪ੍ਰਬੰਧਕ ਬਣਨ ਦੀਆਂ ਮੁੱਢਲੀਆਂ ਯੋਗਤਾਵਾਂ ਦਾ ਗਿਆਨ ਪ੍ਰਦਾਨ ਮੈਨੇਜਮੈਂਟ ਕੋਰਸ : ਜਥੇ. ਟੌਹੜਾ
ਪਟਿਆਲਾ 31 ਮਈ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੈਚੁਲਰ ਆਫ ਮੈਨੇਜਮੈਂਟ ਸਟੱਡੀਜ਼ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ। ਮੈਨੇਜਮੈਂਟ ਕੋਰਸ ਤਹਿਤ ਗੁਰਦੁਆਰਾ ਸਾਹਿਬ ਵਿਖੇ ਵਿਦਿਆਰਥੀ ਕਈ ਦਿਨਾਂ ਨੂੰ ਗੁਰਦੁਆਰਾ ਪ੍ਰਬੰਧ ਅਧੀਨ ਸਿਖਲਾਈ ਪ੍ਰਾਪਤ ਕਰ ਰਹੇ ਸਨ। ਇਸ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਡਾਇਰੈਕਟਰ ਡਾ. ਚਮਕੌਰ ਸਿੰਘ ਪੁੱਜੇ ਹੋਏ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦਿਆਂ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਅਜੌਕੀ ਪੀੜ੍ਹੀ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਪ੍ਰਬੰਧ ਅਧੀਨ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਵਾਇਆ ਜਾ ਰਿਹਾ ਤਾਂ ਕਿ ਕੋਰਸ ਕਰਨ ਵਾਲੇ ਵਿਦਿਆਰਥੀ ਆਪਣੇ ਸਖਸ਼ੀਅਤ ਨੂੰ ਨਿਖਾਰਨ ਦੇ ਨਾਲ ਨਾਲ ਕੁਸ਼ਲ ਪ੍ਰਬੰਧਕ ਬਣਨ ਦੀਆਂ ਮੁੱਢਲੀਆਂ ਯੋਗਤਾਵਾਂ ਹਾਸਲ ਕਰ ਸਕਣ।
ਉਨ੍ਹਾਂ ਕਿਹਾ ਕਿ ਕੁਸ਼ਲ ਪ੍ਰਬੰਧਕ ਬਣਨ ਲਈ ਮੁੱਢਲੀ ਯੋਗਤਾ ਦਾ ਗਿਆਨ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਡਾਇਰੈਕਟਰ ਡਾ. ਚਮਕੌਰ ਸਿੰਘ ਨੇ ਸਿਖਲਾਈ ਲੈਣ ਪੁੱਜੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਮੈਨੇਜਮੈਂਟ ਕੋਰਸ ਦੀ ਸ਼ੁਰੂਆਤ ਸਮੇਂ ਦੀ ਲੋੜ ਜਾਣਕੇ ਕੀਤੀ। ਉਨ੍ਹਾਂ ਕਿਹਾ ਕਿ ਕੋਰਸ ਕਰਨ ਵਾਲੇ ਵਿਦਿਆਰਥੀਆਂ ਦੀ ਜਿਥੇ ਜੀਵਨ ਜਾਂਚ ਬਦਲਦੀ ਹੈ, ਉਥੇ ਹੀ ਮਨੁੱਖੀ ਸਖਸ਼ੀਅਤ ਦੀ ਉਸਾਰੀ ਵਿਚ ਇਹ ਕੋਰਸ ਬੇਹੱਦ ਸਹਾਈ ਹੁੰਦਾ ਹੈ। ਡਾ. ਚਮਕੌਰ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਕੋਰਸ ਆਪਣੇ ਆਪ ਵਿਚ ਵਿਲੱਖਣ ਇਸ ਕਰਕੇ ਹੈ ਕਿਉਂਕਿ ਲੋੜ ਅਨੁਸਾਰ ਉਪਰਾਲੇ ਭਵਿੱਖ ਵਿਚ ਜਾਰੀ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਪ੍ਰਬੰਧ ਵਿਚ ਕੁਸ਼ਲ ਪ੍ਰਬੰਧਕ ਨਿੱਜ ਹਿੱਤ ਨਾਲੋਂ ਸੰਸਥਾ ਦੇ ਕਾਰਜਾਂ ਨੂੰ ਵਧੇਰੇ ਤਰਜੀਹ ਦਿੰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਸਹਾਇਕ ਪ੍ਰੋ. ਕਰਨਦੀਪ ਸਿੰਘ, ਸਹਾਇਕ ਸੁਪਰਵਾਈਜ਼ਰ ਹਰਪ੍ਰੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਆਦਿ ਸ਼ਾਮਲ ਸਨ।

