ਪੰਜਾਬਪਟਿਆਲਾ

ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਸਾਬਕਾ ਚੇਅਰਮੈਨ ਲੋਟ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਪਟਿਆਲਾ 2 ਜੂਨ () (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ ਦੇ ਸੁਪਤਰੀ ਦੇ ਅਚਨਚੇਤ ਸਦੀਵੀ ਵਿਛੋੜੇ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਅੱਜ ਲਖਵੀਰ ਸਿੰਘ ਲੋਟ ਦੇ ਗ੍ਰਹਿ ਵਿਖੇ ਜਾ ਕੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਲਖਵੀਰ ਸਿੰਘ ਲੋਟ ਪਰਿਵਾਰ ਨਾਲ ਸਪੁੱਤਰੀ ਦੇ ਅਚਨਚੇਤ ਸਦੀਵੀ ਵਿਛੋੜੇ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਜਿਥੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ,

ਉਥੇ ਹੀ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ’ਚ ਨਿਵਾਸ਼ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨੇ। ਇਸ ਮੌਕੇ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਪਰਿਵਾਰ ਲਈ ਲਈ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪ੍ਰੰਤੂ ਗੁਰਬਾਣੀ ਫਲਸਫੇ ਅਨੁਸਾਰ ਹਰ ਮਨੁੱਖ ਨੂੰ ਪ੍ਰਮਾਤਮਾ ਦੇ ਭਾਣੇ ਵਿਚ ਹੀ ਰਹਿਣ ਦੀ ਜੀਵਨ ਜਾਂਚ ਮਿਲਦੀ ਹੈ। ਇਸ ਦੁੱਖ ਦੀ ਘੜੀ ਵਿਚ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਗੁਰਦੁਆਰਾ ਪ੍ਰਬੰਧਕਾਂ ਵਿਚ ਮੈਨੇਜਰ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *