;ਸ਼ੋ੍ਰਮਣੀ ਕਮੇਟੀ ਨੇ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਲਗਾਇਆ ਗੁਰਮਤਿ ਸਿਖਲਾਈ ਕੈਂਪ
ਅਜੌਕੀ ਪੀੜ੍ਹੀ ਪੱਛਮੀ ਸੱਭਿਆਚਾਰ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਿਖਲਾਈ ਕੈਂਪ ਦਾ ਹਿੱਸਾ ਬਣੇ : ਜਥੇਦਾਰ ਕਰਤਾਰਪੁਰ
ਡਕਾਲਾ/ਪਟਿਆਲਾ, 3 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਇਲਾਕੇ ਦੇ ਮੋਹਤਬਰ ਸਖਸ਼ੀਅਤਾਂ ਨੇ ਹਿੱਸਾ ਲਿਆ। ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਂਿੲਲਾਕੇ ਬੱਚਿਆਂ ਨੇ ਗੁਰਮਤਿ ਸਿਖਲਾਈ ਕੈਂਪ ਵਿਚ ਹਿੱਸਾ ਲਿਆ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਬੱਚਿਆਂ ਨੂੰ ਪ੍ਰੇਰਨਾ ਦਿੰਦਿਆਂ ਦੱਸਿਆ ਕਿ ਅਜੌਕੇ ਦੌਰ ਗੁਰਮਤਿ ਸਿਖਲਾਈ ਲਾਉਣ ਦਾ ਮੰਤਵ ਇਹ ਹੈ ਕਿ ਸਮਾਜਕ ਬੁਰਾਈਆਂ ਤੋਂ ਬਚਿਆ ਜਾ ਸਕੇ ਅਤੇ ਪੱਛਮੀ ਸੱਭਿਆਚਾਰ ਦੀ ਵੱਧ ਰਹੀ ਪ੍ਰਵਿਰਤੀ ਨੂੰ ਰੋਕਣ ਲਈ ਅਜੌਕੀ ਪੀੜ੍ਹੀ ਲਈ ਇਹ ਗੁਰਮਤਿ ਸਿਖਲਾਈ ਕੈਂਪ ਬੇਹੱਦ ਸਹਾਈ ਹੋਣਗੇ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਵੱਖ ਵੱਖ ਥਾਵਾਂ ’ਤੇ ਇਹ ਗੁਰਮਤਿ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਅਜੌਕੀ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੁੜ ਸਕੇ। ਇਸ ਮੌਕੇ 65 ਦੇ ਕਰੀਬ ਬੱਚਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਗੁਰਮਤਿ ਸਿਖਲਾਈ ਕੈਂਪ ਦੌਰਾਨ ਗਿਆਨੀ ਹਰਬੰਸ ਸਿੰਘ ਪ੍ਰੀਤ ਨਗਰ ਵਾਲੇ, ਮਨਜੀਤ ਸਿੰਘ ਲੇਖਾਕਾਰ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ ਪਰਵਿੰਦਰ ਸਿੰਘ ਰਿਓਂਦ, ਪਰਵਿੰਦਰ ਸਿੰਘ ਬਰਾੜਾ, ਜਸਵੀਰ ਸਿੰਘ ਐਮ.ਏ, ਗੁਰਪਿਆਰ ਸਿੰਘ ਜੌਹਰ ਆਦਿ ਸ਼ਾਮਲ ਸਨ।

