ਦੇਸ਼-ਵਿਦੇਸ਼ਪੰਜਾਬ

ਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ

ਚੰਡੀਗੜ੍ਹ, 3 ਜੂਨ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ‘ਤੇ ਬਾਲਾਸੌਰ ਜ਼ਿਲ੍ਹੇ ‘ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

Leave a Reply

Your email address will not be published. Required fields are marked *