ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ
ਅੰਮ੍ਰਿਤਸਰ, 5 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ‐ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਅਰਵਿੰਦਰ ਸਿੰਘ ਨੂਰ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਗੁਰ ਚਰਨਾਂ ਨਾਲ ਜੋੜਿਆ। ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਉਂਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਇਸ ਮੌਕੇ ਸ: ਛੀਨਾ ਨੇ ਸਮੂੰਹ ਦੇਸ਼-ਵਿਦੇਸ਼ ’ਚ ਵੱਸਦੀ ਸੰਗਤ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਇਸ ਮੌਕੇ ਉਨ੍ਹਾਂ ਹਰ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਮੈਂਬਰ ਪ੍ਰਿੰਸੀਪਲ ਜਗਦੀਸ਼ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਲਖਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ. ਟੀ. ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਕਾਰਜਕਾਰੀ ਪ੍ਰਿੰ: ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਡੀ. ਐਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਹਾਜ਼ਰ ਸਨ।

