ਅਕਾਲੀ ਸਰਕਾਰ ਸਮੇਂ ਲੱਗੇ ਪਾਵਰ ਪਲਾਂਟਾਂ ਨੂੰ ਗਲਤ ਦੱਸਣ ਵਾਲੇ ਮੁੱਖ ਮੰਤਰੀ ਮੁਆਫ਼ੀ ਮੰਗਣ : ਪ੍ਰੋ. ਚੰਦੂਮਾਜਰਾ
ਪਾਵਰ ਸੈਕਟਰ ਵਿਚ ਮਾੜੇ ਹਾਲਾਤਾਂ ਲਈ ਕਾਂਗਰਸ ਅਤੇ ਆਪ ਰਹੀ ਜ਼ਿੰਮੇਵਾਰ
ਪਟਿਆਲਾ 6 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਸਰਕਾਰ ਸਮੇਂ ਬਿਜਲੀ ਸਰਪਲੱਸ ਸੂਬਾ ਬਣਾਉਣ ਨੂੰ ਲੈ ਕੇ ਲਗਾਏ ਗਏ ਪਾਵਰ ਪਲਾਂਟਾਂ ਨੂੰ ਗਲਤ ਕਰਾਰ ਦਿੱਤਾ ਸੀ, ਪ੍ਰੰਤੂ ਹੁਣ ਇਸ ਮੁੱਦੇ ’ਤੇ ਮੁੱਖ ਮੰਤਰੀ ਨੂੰ ਮੁਆਫੀ ਮੰਗ ਲੈਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਆਰ ਕੇ ਸਿੰਘ ਨੂੰ ਲਿਖੇ ਪੱਤਰ ਭੇਜ ਕੇ ਝੋਨੇ ਦੇ ਸੀਜ਼ਨ ਵਿਚ 15500 ਮੈਗਾਵਾਟ ਬਿਜਲੀ ਦੀ ਲੋੜ ਮਹਿਸੂਸ ਕਰਦਿਆਂ ਇਕ ਹਜ਼ਾਰ ਮੈਗਾਵਾਟ ਹੋਰ ਬਿਜਲੀ ਮੰਗਣਾ ਸਾਬਤ ਕਰਦਾ ਹੈ ਕਿ ਅਕਾਲੀ ਸਰਕਾਰ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਦਲ ਵੱਲੋਂ ਸੂਬੇ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਲਈ ਪਾਵਰ ਪਲਾਂਟ ਲਗਾਏ ਗਏ ਸਨ, ਪ੍ਰੰਤੂ ਆਮ ਆਦਮੀ ਪਾਰਟੀ ਦੇ ਸਰਕਾਰ ਅਤੇ ਕਾਂਗਰਸ ਦੀ ਸਰਕਾਰ ਨੇ ਪਿਛਲੇ ਸਮਿਆਂ ਵਿਚ ਪਾਵਰ ਸੈਕਟਰ ਵਿਚ ਕੋਈ ਸੁਧਾਰ ਨਹੀਂ ਕੀਤਾ ਅਤੇ ਨਾ ਹੀ ਇਕ ਵੀ ਯੂਨਿਟ ਵਾਧੂ ਬਿਜਲੀ ਪੈਦਾ ਕਰਨ ਲਈ ਕੋਈ ਕਦਮ ਚੁੱਕੇ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਾਵਰ ਸੈਕਟਰ ਵਿਚ ਮਾੜੇ ਹਾਲਾਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਰਕਾਰ ਸਮੇਂ ਸਮੇਂ ’ਤੇ ਜ਼ਿੰਮੇਵਾਰ ਰਹੀਆਂ ਹਨ, ਜਿਨਾਂ ਨੇ ਪਾਵਰ ਪਲਾਂਟਾਂ ਨੂੰ ਬੰਦ ਕਰਨ ਨੂੰ ਲੈ ਕੇ ਝੂਠ ਬੋਲਿਆ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਅੱਜ ਮੁੱਖ ਮੰਤਰੀ ਵਾਧੂ ਬਿਜਲੀ ਦੀ ਮੰਗ ਉਦੋਂ ਕਰ ਰਹੇ ਹਨ, ਜਦੋਂ ਝੋਨੇ ਦਾ ਸੀਜਨ ਸਿਰ ’ਤੇ ਖੜਿਆ ਹੈ। ਉਨ੍ਹਾਂ ਕਿਹਾ ਕਿ ਸੋਲਰ ਪ੍ਰੋਜੈਕਟ ਅਤੇ ਪਰਾਲੀ ਵਰਗੇ ਗੰਭੀਰ ਮੁੱਦੇ ’ਤੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਵੀ ਸੰਜੀਦਾ ਕਦਮ ਨਹੀਂ ਚੁੱਕਿਆ। ਇਕ ਸਵਾਲ ਦੇ ਜਵਾਬ ਵਿਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਪੱਖ ਅਤੇ ਸਟੈਂਡ ਲੈਣਾ ਚਾਹੀਦਾ ਅਤੇ ਚਿੱਠੀਆਂ ਦੇ ਹਵਾਲੇ ਦੇ ਕੇ ਹਰਿਆਣਾ ਦੇ ਪੱਖ ਵਿਚ ਨਹੀਂ ਭੁਗਤਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਵੱਲੋਂ ਪੰਜਾਬ ਦੇ ਕਰਜ਼ਾ ਫੰਡਾਂ ’ਚ ਕੀਤੀ ਕਟੌਤੀ ਦਾ ਵੀ ਗੰਭੀਰ ਨੋਟਿਸ ਲਿਆ ਅਤੇ ਕਿਹਾ ਕਿ ਲਗਾਤਾਰ ਪੰਜਾਬ ਦੇ ਹੱਕਾਂ ’ਤੇ ਕੇਂਦਰ ਡਾਕੇ ਮਾਰ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜੇ ਪੰਜਾਬ ਦੇ ਹੱਕਾਂ ਪ੍ਰਤੀ ਭਗਵੰਤ ਮਾਨ ਕੇਂਦਰ ਪ੍ਰਤੀ ਆਪਣੀ ਆਵਾਜ਼ ਨਹੀਂ ਚੁੱਕ ਸਕਦਾ ਅਤੇ ਸਰਬ ਪਾਰਟੀ ਬੈਠਕ ਬੁਲਾਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।

