ਪੰਜਾਬਪਟਿਆਲਾ

ਜੂਨ 1984 ਦੇ ਘੱਲੂਘਾਰੇ ਦੀ 39ਵੀਂ ਵਰੇ੍ਹਗੰਢ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅਰਦਾਸ ਸਮਾਗਮ

ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਭਾਈ ਗੁਰਮੀਤ ਸਿੰਘ ਸਨਮਾਨਤ

ਸ੍ਰੀ ਅਕਾਲ ਤਖਤ ਸਾਹਿਬ ਨੂੰ ਸੋਚੀ ਸਮਝੀ ਸਾਜਿਸ਼ ਨਾਲ ਕੀਤਾ ਢਹਿ ਢੇਰੀ : ਪ੍ਰੋ. ਚੰਦੂਮਾਜਰਾ, ਸ. ਰੱਖੜਾ, ਪ੍ਰੋ. ਬਡੂੰਗਰ

ਪਟਿਆਲਾ 6 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜੂਨ 1984 ਘੱਲੂਘਾਰੇ ਦੀ 39ਵੀਂ ਵਰੇਗੰਢ ਮੌਕੇ ਜੂਨ 1984 ਦੇ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਰੱਖੇ ਗਏ ਭੋਗ ਪਾਏ ਜਾਣ ਗਏ ਅਤੇ ਹਜ਼ੂਰੀ ਰਾਗੀ ਭਾਈ ਹਰਕਿਰਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਿੱਖ ਕੌਮ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੇ ਜਾਣ ਉਪਰੰਤ ਜੂਨ 1984 ਮੌਕੇ ਭਾਰਤੀ ਹਕੂਮਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਕੀਤੇ ਗਏ ਨਿਰਦੇਸ਼ੋ ਸਿੰਘਾਂ-ਸਿੰਘਣੀਆਂ, ਬੱਚੇ ਬਜ਼ੁਰਗਾਂ ਅਤੇ ਔਰਤਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ। ਸ਼ਹੀਦੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ। ਸਮਾਗਮ ਦੌਰਾਨ ਬੇਅੰਤ ਸਿੰਘ ਕਤਲ ਮਾਮਲੇ ’ਚ ਸਜ਼ਾਜ਼ਾਫਤਾ ਭਾਈ ਗੁਰਮੀਤ ਸਿੰਘ ਨੇ ਪੱਕੀ ਜ਼ਮਾਨਤ ਮਿਲਣ ’ਤੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਮਾਤਾ ਸੁਰਜੀਤ ਕੌਰ ਅਤੇ ਭਾਈ ਗੁਰਮੀਤ ਸਿੰਘ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਸਮਾਗਮ ਦੌਰਾਨ ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਮੱਖਣ ਸਿੰਘ ਲਾਲਕਾ ਆਦਿ ਸ਼ਾਮਲ ਹੋਏ।

ਇਸ ਦੌਰਾਨ ਆਪਣੇ ਸੰਬੋਧਨ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੂਨ 1984 ਅਜਿਹਾ ਦਰਦ ਹੈ, ਜੋ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰੇ ’ਤੇ ਭਾਰਤੀ ਫੌਜਾਂ ਨੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲਾ ਕਰਕੇ ਦਿੱਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕੀਤਾ ਹਮਲਾ ਸੋਚੀ ਸਮਝੀ ਸਾਜਿਸ਼ ਸੀ ਅਤੇ ਵਾਪਰੀ ਦੁਖਦਾਈ ਘਟਨਾ ਦਾ ਸਾਹਮਣੇ ਜਨਤਾ ਸਾਹਮਣੇ ਦਸਤਾਵੇਜ਼ਾਂ ਦੇ ਰੂਪ ਵਿਚ ਸਾਹਮਣੇ ਆਉਣਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਭੇਜ ਕੇ ਮੰਗ ਕੀਤੀ ਕਿ ਜੂਨ 1984 ਦੌਰਾਨ ਉਸ ਸਮੇਂ ਦੀ ਹਾਕਮ ਸਰਕਾਰ ਵੱਲੋਂ ਕੀਤੇ ਸਾਜਿਸ਼ੀ ਹਮਲੇ ਦੀ ਸਾਜਿਸ਼ ਬੇਨਕਾਬ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਮਿਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹਮਲੇ ਤੋਂ ਪਹਿਲਾਂ ਰੇਕੀ ਕਰਵਾਈ ਗਈ ਸੀ ਅਤੇ ਅਜਿਹੀ ਸਾਜਿਸ਼ ਖਰੜਿਆਂ ਦੇ ਰੂਪ ਵਿਚ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖੌਫ਼ਨਾਕ ਘਟਨਾਵਾਂ ਦਾ ਸੱਚ ਦਸਤਾਵੇਜ਼ ਦੇ ਰੂਪ ਵਿਚ ਸਮੇਂ ਸਮੇਂ ਸਿਰ ਜਨਤਾ ਵਿਚ ਆਉਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸੇ ਤਰ੍ਹਾਂ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ।

ਇਸ ਮੌਕੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਹਮਲੇ ਦੀ ਪੀੜ ਅਤੇ ਦਰਦ ਸੱਜਰੀ ਹੈ ਅਤੇ ਜ਼ਖ਼ਮ ਅੱਜ ਵੀ ਅੱਲੇ੍ਹ ਹਨ, ਜਿਸ ਨੂੰ ਸਮੇਂ ਦੀ ਸਰਕਾਰਾਂ ਕਦੇ ਵੀ ਘੱਟ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਹਮਲੇ ਦੀ ਸਾਜਿਸ਼ਘਾੜੇ ਭਾਰਤੀ ਹੁਕਮਰਾਨਾਂ ਨੂੰ ਸਿੱਖ ਕੌਮ ਕਦੇ ਮੁਆਫ਼ ਨਹੀਂ ਕਰ ਸਕਦੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇ. ਭਾਗ ਸਿੰਘ, ਗੁਰਮੀਤ ਸਿੰਘ ਸੁਨਾਮ, ਇੰਦਰਜੀਤ ਸਿੰਘ ਗਿੱਲ, ਮੈਨੇਜਰ ਸੁਰਜੀਤ ਸਿੰਘ ਬਹਾਦਰਗੜ੍ਹ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਾਬਕਾ ਮੈਨੇਜਰ ਅਜੈਬ ਸਿੰਘ ਗਿੱਲ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਹਰਦੀਪ ਸਿੰਘ ਭੰਗੂ, ਸੁਖਵਿੰਦਰਪਾਲ ਸਿੰਘ ਮਿੰਟਾ, ਅਮਿੱਤ ਰਾਠੀ, ਗੁਰਦਰਸ਼ਨ ਸਿੰਘ, ਕਮਲਜੀਤ ਸਿੰਘ ਜੋਗੀਪੁਰ, ਰਵਿੰਦਰਪਾਲ ਸਿੰਘ ਰਿੰਕੂ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਢਾ, ਜਸਪ੍ਰੀਤ ਸਿੰਘ ਭਾਟੀਆ, ਸ਼ਕਤੀਮਾਨ, ਹਰਮਿੰਦਰਪਾਲ ਸਿੰਘ ਵਿੰਟੀ, ਸੰਦੀਪ ਸਿੰਘ ਰਾਜਾ ਤੁੜ, ਜੰਗ ਸਿੰਘ ਇਟਲੀ ਤੋਂ ਇਲਾਵਾ ਵੱਡੀ ਗਿਣਤੀ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ।

Leave a Reply

Your email address will not be published. Required fields are marked *