ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵੱਤੀ ਅੋਰਤਾਂ ਨੂੰ ਨਿਯਮਿਤ ਸਿਹਤ ਜਾਂਚ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਕੀਤਾ ਪ੍ਰੇਰਿਤ।
ਸਿਹਤ ਸੰਸਥਾਵਾਂ ਵਿੱਚ ਗਰਭਵੱਤੀ ਅੋਰਤਾਂ ਦੀ ਸਿਹਤ ਜਾਂਚ ਲਈ ਲਗਾਏ ਵਿਸ਼ੇਸ਼ ਕੈਂਪ।
ਪਟਿਆਲਾ, 9 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜਿਲ੍ਹਾ ਸਿਹਤ ਵਿਭਾਗ ਵੱਲੋ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਗਏ। ਸੀ.ਐਚ.ਸੀ. ਤ੍ਰਿਪੜੀ ਦੀ ਗਾਇਨੀ ਓ.ਪੀ.ਡੀ ਵਿੱਚ ਇਸ ਮੋਕੇ ਲਗਾਏ ਕੈਂਪ ਦਾ ਨਿਰੀਖਣ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ.ਸਿੰਘ ਵੱਲੋਂ ਕੀਤਾ ਗਿਆ। ਕੈਂਪ ਵਿੱਚ ਅੋਰਤਾਂ ਦੇ ਰੋਗਾਂ ਦੇ ਮਾਹਿਰ ਡਾ. ਅਮੀਸ਼ਾ ਸ਼ਰਮਾਂ ਵੱਲੋਂ ਗਰਭਵੱਤੀ ਅੋਰਤਾਂ ਦਾ ਚੈਕਅਪ ਕੀਤਾ ਅਤੇ ਅੋਰਤਾਂ ਨੂੰ ਗਰਭ ਅਵਸਥਾ ਦੋਰਾਣ ਆਪਣੀ ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਵਾਧੂ ਖਾਧ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ।ਜਿਲ਼੍ਹਾ ਪਰਿਵਾਰ ਭਲਾਈ ਅਫਸਰ ਡਾ.ਐਸ.ਜੇ.ਸਿੰਘ ਨੇਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵੱਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਹਨਾ ਦਾ ਸਮੇਂ ਸਿਰ ਇਲਾਜ ਕਰਨਾ ਹੈ
ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀ ਮੋਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਤਾਰੀਖ ਨੂੰ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਹਨਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜਿਲਾ ਹਸਪਤਾਲ, ਸਬ ਡਵੀਜਨ ਹਸਪਤਾਲਾ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਚੈਕਅੱਪ ਕੈਂਪ ਲਗਾਏ ਜਾਂਦੇ ਹਨ ਜਿਥੇ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ,ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ।fੲਸ ਮੌਕੇ ਡਾ. ਹਰਪ੍ਰੀਤ ਕੌਰ, ਡਾ. ਬਲਜਿੰਦਰ ਸਿੰਘ ਮਾਨ, ਡੀ.ਪੀ.ਐਮ ਰੀਤਿਕਾ ਗਰੋਵਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਏ.ਐਨ.ਐਮ ਸੁੱਖਬੀਰ ਕੌਰ, ਆਸ਼ਾ ਵਰਕਰ ਸਰਬਜੀਤ ਕੌਰ, ਮਮਤਾ, ਦੀਪ ਮਾਲਾ ਅਤੇ ਲਖਵੀਰ ਸਿੰਘ ਆਦਿ ਹਾਜਰ ਸਨ।

