ਆਪ` ਨੂੰ ਬੂਥ ਪੱਧਰ `ਤੇ ਕੀਤਾ ਜਾਵੇਗਾ ਮਜ਼ਬੂਤ : ਮਹਿਤਾ
ਵਾਰਡ 58 ਚ ਆਪ` ਨੇ ਸੰਗਠਨ ਦੀ ਮਜ਼ਬੂਤੀ ਲਈ ਬੂਥ ਮੀਟਿੰਗਾਂ ਦਾ ਕੀਤਾ ਆਗ਼ਾਜ਼
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਤੇ ਸੰਗਠਨ ਦੀ ਮਜ਼ਬੂਤੀ ਲਈ ਬੂਥ ਪੱਧਰੀ ਮਿਲਣੀਆਂ ਸ਼ੁਰੂਕਰਦਿੱਤੀਆਂ ਗਈਆਂ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਜਿ਼ਲ੍ਹਾ ਖਜ਼ਾਨਚੀ ਮੁੱਖਤਿਆਰ ਸਿੰਘ ਗਿੱਲ, ਬਲਾਕ ਪ੍ਰਧਾਨ ਰਜਿੰਦਰ ਮੋਹਨ ਵਾਰਡ 58 ਦੇ ਪ੍ਰਧਾਨ ਰਜਿੰਦਰ ਬੋਬੀ, ਵਾਰਡ ਆਗੂ ਮੁਨੀਸ਼ ਗਰਗ, ਵਾਰਡ ਆਗੂ ਮੋਨਿਕਾ ਸ਼ਰਮਾ, ਆਪ ਆਗੂ ਗੁਰਨੇਗ ਸਿੰਘ ਭੱਟੀ, ਦਰਸ਼ਨ ਸਿੰਘ, ਨਿਰਮਲ ਸਿੰਘ ਜਨੇਹੜੀ, ਸੂਬੇਦਾਰ ਕੁਲਦੀਪ ਸਿੰਘ, ਵਿਕਰਮ ਸ਼ਰਮਾ, ਅਨੁਦੀਪ, ਸੁਰਿੰਦਰ ਸਿੰਘ, ਅਮਨ ਬਾਂਸਲ, ਰਣਦੀਪ ਸਹੋਤਾ ਆਦਿ ਵਰਕਰਾਂ ਨਾਲ ਮੀਟਿੰਗ ਕੀਤੀ ਗਈ।ਇਸ ਦੇ ਨਾਲ ਹੀ ਵੱਡੀ ਗਿਣਤੀ ਚ ਲੋਕ ਆਮ ਆਦਮੀ ਪਾਰਟੀਚ ਸ਼ਾਮਲ ਹੋਏ। ਇਸ ਮੌਕੇ ਪੱੱਤਰਕਾਰਾਂ ਨੂੰ ਸੰਬੋਧਿਤ ਕਰਦਿਆਂ ਜਿ਼ਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਦਸਿਆ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ਹਿਰਾਂ ਤੇ ਪਿੰਡਾਂਚ ਆਗੂਆਂ ਵੱਲੋਂ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਤਾਂ ਜੋ ਹਰ ਇੱਕ ਵਿਅਕਤੀ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪਿਛਲੇ ਡੇਢ ਸਾਲ ਦੇ ਅੰਦਰ ਪਾਰਟੀ ਵੱਲੋਂ ਰਿਕਾਰਡਤੋੜ ਵਿਕਾਸ ਕਾਰਜ਼ ਕਰਵਾਏ ਗਏ ਹਨ। ਪਹਿਲਾਂ ਪਾਰਟੀਆਂ ਵੱਲੋਂ ਵੋਟਾਂ ਦੇ ਨਜ਼ਦੀਕ ਹੀ ਇਨ੍ਹਾਂ ਕੰਮਾਂ ਨੂੰ ਸ਼ੁਰੂ ਕਰਵਾ ਕੇ ਆਪਣਾ ਵੋਟ ਬੈਂਕ ਮਜ਼ਬੂਤ ਕੀਤਾ ਜਾਂਦਾ ਸੀ ਪਰ ਹੁਣ ਸਮਾਂ ਬਦਲ ਗਿਆ ਹੈ ਕਿਉਂਕਿ ਵਿਕਾਸ ਦੇ ਨਾਮ ਤੇ ਹੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੇ ਵਿਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਤੇ ਜਲੰਧਰ ਜਿ਼ਮਨੀ ਚੋਣ ਰਿਕਾਰਡਤੋੜ ਵੋਟਾਂ ਦੇ ਨਾਲ ਜਿੱਤੀ ਹੈ। ਇਸੇ ਤਰ੍ਹਾਂ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਵੱਡੀ ਲੀਡ ਦੇ ਨਾਲ ਪਾਰਟੀ ਜਿੱਤੇਗੀ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਨਿਗਮ ਚੋਣਾਂਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਤਾਂ ਸ਼ਹਿਰ ਦੇ ਵਾਰਡਾਂ ਦੇ ਇਕ-ਇਕ ਸੜਕਾਂ, ਸੀਵਰੇਜ ਤੇ ਪੀਣ ਵਾਲਾ ਸਾਫ਼ ਪਾਣੀ ਦੀ ਮੰਗ ਨੂੰ ਪੂਰਾ ਕਰ ਕੇ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ।

