ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਸਿੰਘ ਗ੍ਰਿਫਤਾਰ
ਚੰਡੀਗੜ੍ਹ, 12 ਜੂਨ: (ਮਧੂਸਾਰ ਬਿਊਰੋ) ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਟਾਸਕ ਫੋਰਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਖਾਸ ਸਾਥੀ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਇਕ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ 10 ਨਵੰਬਰ 2022 ਨੂੰ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ।

