ਸਿਵਲ ਡਿਸਪੈਂਸਰੀ ਸਨੌਰ ਵਿਖੇ ਮਲੇਰੀਆ ਤੋਂ ਬਚਾਅ ਸਬੰਧੀ ਲਗਾਇਆ ਜਾਗਰੂਕਤਾ ਕੈਂਪ
ਪਟਿਆਲਾ 14 ਜ਼ੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿਵਲ ਸਰਜਨ ਡਾ. ਰਮਿੰਦਰ ਕੌਰ ਦੇੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਿਲਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਦੀ ਅਗਵਾਈ ਅਧੀਨ ਮਲੇਰੀਆ ਤੋਂ ਬਚਾਅ ਸਬੰਧੀ ਮਹੀਨਾਂ ਜੂਨ ਦੌਰਾਨ ਲਗਾਏ ਜਾ ਰਹੇ ਜਾਗਰੂਕਤਾ ਕੈਂਪਾਂ ਦੀ ਲੜੀ ਵਿੱਚ ਅੱਜ ਸਿਵਲ ਡਿਸਪੈਂਸਰੀ ਸਨੌਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਹਾਜਰੀਨ ਨੂੰ ਸੰਬੋਧਨ ਕਰਦਿਆਂ ਡਾ. ਨਵਦੀਪ ਕੌਰ ਨੇ ਕਿਹਾ ਕਿ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆ ਬਿਮਾਰੀਆਂ ਮਲੇਰੀਆ, ਡੇਂਗੂੁ, ਚਿਕਨਗੁਨੀਆਂ ਦੀ ਰੋਕਥਾਮ ਲਈ ਜਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਨੂੰ ਖਤਮ ਕੀਤਾ ਜਾਵੇ। ਉਹਨਾਂ ਸਿਹਤ ਕਰਮੀਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ/ ਮੁੱਹਲਿਆ ਵਿੱਚ ਘਰੋਂ ਘਰੀ ਖੜੇ ਪਾਣੀ ਦੇ ਸਰੋਤ ਚੈਕ ਕਰਨ ਅਤੇ ਮਰੇਲੀਆਂ/ਡੇਂਗੂੁ ਦੇ ਖਾਤਮੇ ਲਈ ਰਲਮਿਲ ਕੇ ਹੰਭਲਾ ਮਾਰਨ ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਪਰਜੀਵੀਆਂ ਦਵਾਰਾ ਹੁੰਦੀ ਹੈ ਜੋ ਸੰਕਰਮਿਤ ਮਾਦਾ ਐਨੋਫਲੀਜ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਜੋ ਕਿ ਇਲਾਜ ਯੋਗ ਹੈ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਮਲੇਰੀਆ ਦੇ ਸਥਾਨਕ ਪ੍ਰਸਾਰਣ (ਲੋਕਲ ਟਰਾਂਸਮਿਸ਼ਨ) ਦੀ ਮੁੜ ਸਥਾਪਨਾ ਨੁੰ ਰੋਕਣ ਲਈ ਲਗਾਤਾਰ ਉਪਰਾਲੇ ਜਾਰੀ ਹਨ।
ਕਿਹਾ ਕਿ ਸਰਕਾਰੀ ਹਸਪਤਾਲਾ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿੱਲਕੁਲ ਮੁਫਤ ਕੀਤੀ ਜਾ ਰਹੀ ਹੈ। ਸਹਾਇਕ ਮਲੇਰੀਆ ਅਫਸਰ ਗੁਰਜੰਟ ਸਿੰਘ ਅਤੇ ਐਟੋਮਾਲੋਜਿਸਟ ਅੰਮਿ਼ਤਪਾਲ ਕੌਰ ਨੇ ਕਿਹਾ ਕਿ ਪਟਿਆਲਾ ਜਿਲ੍ਹੇ ਵਿੱਚ ਪਿਛਲੇ ਤਿੰਨ ਸਾਲਾਂ ਦੋਰਾਣ ਮਲੇਰੀਆ ਦਾ ਲੋਕਲ ਕੇਸ ਨਹੀਂ ਪਾਇਆ ਗਿਆ।ਜਿਸ ਨਾਲ ਅਸੀ ਜਿਲ੍ਹਾ ਪਟਿਆਲਾ ਨੂੰ ਮਲੇਰੀਆ ਐਲੀਮੀਨੇਟ ਕਰਨ ਦਾ ਟੀਚਾ ਪੂਰਾ ਕਰ ਲਿਆ ਹੈ ਅਤੇ ਹੁਣ ਜਿਲ੍ਹੇ ਵਿੱਚ ਕੰਮ ਕਾਜ ਲਈ ਬਾਹਰੀ ਰਾਜਾਂ ਤੋਂ ਆ ਰਹੀ ਲੇਬਰ ਦੀ ਸਕਰੀਨਿੰਗ ਤੇ ਜੋਰ ਦਿਤਾ ਜਾ ਰਿਹਾ ਹੈ ਤਾਂ ਜੋ ਅੱਗੇ ਲੋਕਲ ਟਰਾਂਸਮਿਸ਼ਨ ਨਾ ਹੋ ਸਕੇ।fੲਸ ਦੇ ਨਾਲ ਹੀ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੁ, ਚਿਕਨਗੁਨੀਆਂ ਆਦਿ ਦੀ ਰੋਕਥਾਮ ਲਈ ਮੱਛਰਾਂ ਦੇ ਲਾਰਵਾ ਨੂੰ ਖਤਮ ਕਰਨ ਲਈ ਤਲਾਬਾ/ਟੋਭਿਆਂ ਵਿੱਚ ਗੰਬੂਜੀਆ ਮੱਛਲੀ ਛੱਡਣਾ, ਖੜੇ ਪਾਣੀ ਵਿੱਚ ਲਾਰਵਾ ਸਾਈਡਲ ਦਵਾਈ ਦਾ ਸਪਰੇ ਕਰਨਾ ਜਾਰੀ ਹੈ।Tੁਹਨਾਂ ਕਿਹਾ ਕਿ ਪ੍ਰਾਈਵੇਟ ਖੇਤਰ ਵਿੱਚ ਮਲੇਰੀਆ ਕੇਸਾਂ ਦੀ ਨੋਟੀਫਿਕੇਸ਼ਨ ਨੁੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੇਸ ਸਾਹਮਣੇ ਆਉਣ ਤੇ ਵਿਭਾਗ ਵੱਲੋਂ ਸਮੇਂ ਸਿਰ ਬਿਮਾਰੀ ਦੀ ਰੋਕਥਾਮ ਲਈ ਯੌਗ ਉਪਰਾਲੇ ਕੀਤੇ ਜਾ ਸਕਣ। ਇਸ ਮੋਕੇ ਮਲਟੀਪਰਪਜ ਸੁੱਪਰਵਾਈਜਰ ਇਕਬਾਲ ਸਿੰਘ, ਐਲ ਐਚ ਵੀ ਸੁਰਿੰਦਰ ਕੌਰ, ਐਮ ਪੀ ਡਬਲਿਯੂ ਜ਼ਸਪ੍ਰੀਤ ਸਿੰਘ, ਕੰਵਲਜੀਤ ਕੌਰ ਅਤੇ ਆਸ਼ਾ ਵਰਕਰ ਆਦਿ ਹਾਜ਼ਰ ਸਨ।

