ਪੰਜਾਬਪਟਿਆਲਾ

ਸਿੱਖ ਸਭਾਵਾਂ ਅਤੇ ਸੁਸਇਟੀਆਂ ਵੱਲੋਂ ਨਵ ਨਿਯੁਕਤ ਮੈਨੇਜਰ ਕਰਨੈਲ ਸਿੰਘ ਸਨਮਾਨਤ

ਗੁਰੂ ਘਰ ਦੇ ਕਾਰਜਾਂ ’ਚ ਗੁਰਦੁਆਰਾ ਪ੍ਰਬੰਧਕਾਂ ਨੂੰ ਸਹਿਯੋਗ ਕਰਨਗੀਆਂ ਜਥੇਬੰਦੀਆਂ

ਪਟਿਆਲਾ 14 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਘਰ ਦੀ ਸੇਵਾ ’ਚ ਕਾਰਜਸ਼ੀਲ ਰਹਿਣ ਵਾਲੀਆਂ ਸੰਗਤਾਂ ਵੱਲੋਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਕਰਨੈਲ ਸਿੰਘ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਪੁੱਜੇ ਹੋਏ ਸਨ। ਇਸ ਦੌਰਾਨ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਤੋਂ ਇਲਾਵਾ ਗੁਰਦੁਆਰਾ ਮੋਤੀ ਬਾਗ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਾਰਜਾਂ ਵਿਚ ਸੇਵਾ ਵਜੋਂ ਸਹਿਯੋਗ ਕਰਨ ਵਾਲੀਆਂ ਸੰਗਤਾਂ ਨਾਲ ਬੈਠਕ ਕੀਤੀ।

ਬੈਠਕ ਦੌਰਾਨ ਸਿੱਖ ਸਭਾਵਾਂ, ਸੁਸਾਇਟੀਆਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸੇਵਕ ਜੱਥਾ, ਸ੍ਰੀ ਗੁਰੂ ਰਾਮ ਦਾਸ ਸੇਵਕ ਜਥਾ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਭਰੋਸਾ ਦਿੱਤਾ ਕਿ ਗੁਰੂ ਘਰ ਦੇ ਕਾਰਜਾਂ ਵਿਚ ਆਪਣਾ ਸਹਿਯੋਗ ਕਰਨਗੇ। ਇਸ ਦੌਰਾਨ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਦੇ ਅਹੁਦੇਦਾਰ ਸਾਹਿਬਾਨ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਕਰਨੈਲ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸ੍ਰੀ ਗੁਰੂ ਤੇਗ ਬਹਾਦਰ ਸੇਵਕ ਜਥੇ ਦੇ ਪ੍ਰਧਾਨ ਸ. ਪ੍ਰੇਮ ਸਿੰਘ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਗੋਨਾ, ਭਵਨਪੁਨੀਤ ਸਿੰਘ ਗੋਲੂ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *