ਲੋਕਤੰਤਰ ਦਾ ਘਾਣ ਕਰਕੇ ਕਿਸਾਨ ਸੰਘਰਸ਼ਾਂ ਨੂੰ ਕੁਚਲਣ ਦੇ ਰਾਹ ਪਈ ਆਪ ਸਰਕਾਰ : ਜਥੇਦਾਰ ਕਰਤਾਰਪੁਰ
ਕਿਸਾਨਾਂ ’ਤੇ ਅੱਤਿਆਚਾਰ ਕਰਨ ਵਾਲੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ
ਪੀਟਿਆਲਾ 14 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪਾਵਰਕਾਮ ਦਫਤਰ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਖਿੱਚਧੂਹ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨਾਂ ਆਗੂਆਂ ’ਤੇ ਪੁਲਿਸ ਵੱਲੋਂ ਕਰਵਾਏ ਅੱਤਿਆਚਾਰ ਕੀਤੇ ਜਾਣ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨੀ ਹਿਤੈਸ਼ੀ ਵਾਲਾ ਚਿਹਰਾ ਬੇਨਕਾਬ ਹੋ ਗਿਆ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਹਾਏ ਜਾਣ ਵਾਲੇ ਕਿਸਾਨਾਂ ਨਾਲ ਅਜਿਹਾ ਵਿਵਹਾਰ ਮੰਦਭਾਗਾ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀਂ ਘੱਟ ਹੈ।
ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਦਾ ਢਿੱਡ ਭਰਕੇ ਸੋਣ ਵਾਲੇ ਕਿਸਾਨ ਦੀ ਅਜਿਹੀ ਦੁਰਦਸ਼ਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਜਿੰਮੇਵਾਰ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋ ਚੁੱਕਿਆ ਅਤੇ ਪੰਜਾਬ ਦੀ ਜਨਤਾ ਇਹ ਜਾਣ ਚੁੱਕੀ ਹੈ ਕਿ ਸੰਘਰਸ਼ਾਂ ਵਿਚੋਂ ਨਿਕਲੀ ਪਾਰਟੀ ਹੀ ਲੋਕਤੰਤਰ ਦਾ ਘਾਣ ਕਰ ਰਹੀ ਅਤੇ ਸੰਘਰਸ਼ਾਂ ਨੂੰ ਕੁਚਲਣ ਵਾਲੇ ਰਾਹ ਪੈ ਚੁੱਕੀ ਹੈ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਕਿਸਾਨਾਂ ਦਾ ਰਾਹ ਢੱਕਣ ਵਾਲੀ ਸਰਕਾਰ ਸੱਤਾ ਦੇ ਨਸ਼ੇ ਵਿਚ ਅਜਿਹੇ ਕਦਮ ਚੁੱਕ ਰਹੀ ਹੈ, ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿਚ ਸਰਕਾਰ ਲਈ ਘਾਤਕ ਸਿੱਧ ਹੋਣਗੇ।

