ਪਟਿਆਲਾ

ਸਿਹਤ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ 31355 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ।

228 ਥਾਂਵਾ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ।

ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ

ਪਟਿਆਲਾ 16 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਪੈਪਸੂ ਭਾਖੜਾ ਕਲੋਨੀ, ਰਾਮਦਾਸ ਕਲੋਨੀ, ਬਡੂੰਗਰ, ਰਾਘੋਮਾਜਰਾ, ਗ੍ਰੀਨ ਪਾਰਕ ਕਲੋਨੀ, ਗੁਰਬਖਸ਼ ਕਲੌਨੀ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ।fੲਹਨਾਂ ਟੀਮਾਂ ਦਾ ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ।ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜਿੱਲੇ ਦੇ 31355 ਘਰਾਂ ਵਿਚ ਪਹੰੁਚ ਕੇ ਡੇਂਗੁ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 228 ਥਾਂਵਾ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ ਦੋ ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ।

ਉਹਨਾਂ ਕਿਹਾ ਕਿ ਭਾਵੇਂ ਇਸ ਸੀਜਨ ਦੋਰਾਣ ਜਿਲੇ੍ਹ ਵਿੱਚ ਹੁਣ ਤੱਕ ਇੱਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਣ ਨੀਵੇ ਥਾਂਵਾ ਅਤੇ ਘਰਾਂ ਵਿੱਚ ਪਏ ਟੂੱਟੇ ਫੁੱਟੇੇ ਬਰਤਨਾਂ ਵਿੱਚ ਪਾਣੀ ਇੱਕਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਦਾ ਵੱਧਣਾ ਲਾਜਮੀ ਹੈ ।fੲਸ ਲਈ ਡੇਂਗੂ ਦੇ ਫੈਲਣ ਤੋਂ ਰੋਕਣ ਲਈ ਪਾਣੀ ਦੀ ਖੜੋਤ ਨੂੰ ਖਤਮ ਕਰਨਾ ਯਕੀਨੀ ਬਣਾਇਆ ਜਾਵੇ। ਜਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾ ਵਿੱਚ ਮੁਫਤ ਉਪਲਬਧ ਹੈ ਅਤੇ ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਕਿ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂੱਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *