ਅੰਮ੍ਰਿਤਸਰਪੰਜਾਬ

ਗੁਰਦੁਆਰਾ ਅਗਾੜਾ ਪਿਛਾੜਾ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਪੂਰਨ ਸ਼ਰਧਾ ਸਤਿਕਾਰ ਨਾਲ ਮਨਇਆ ਗਿਆ

ਸੰਗਤਾਂ ਕਾਰਸੇਵਕ ਬਾਬਾ ਗੁਰਪਿੰਦਰ ਸਿੰਘ ਨੂੰ ਪੂਰਨ ਸਹਿਯੋਗ ਦੇਣ: ਦਿਲਜੀਤ ਸਿੰਘ ਬੇਦੀ

ਤਰਨਤਾਰਨ:- 17 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲ਼ੀ ਬੁੱਢਾ ਦਲ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਅਗਾੜਾ ਪਿਛਾੜਾ ਪਾਤਸ਼ਾਹੀ ਪੰਜਵੀਂ ਪਿੰਡ ਜੀਓਬਾਲਾ ਜਿਸ ਦੀ ਕਾਰਸੇਵਾ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਵੱਲੋਂ ਸੰਤ ਮਹਾਂਪੁਰਸ਼ ਬਾਬਾ ਗੁਰਪਿੰਦਰ ਸਿੰਘ ਕਾਰ ਸੇਵਾ ਗੁਰੁਸਰ ਸਤਲਾਣੀ ਸੰਪਰਦਾ ਨੂੰ ਸੋਂਪੀ ਗਈ ਹੈ। ਉਨ੍ਹਾਂ ਵੱਲੋਂ ਗੁ: ਅਗਾੜਾ ਪਿਛਾੜਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨਾਲ ਭਰੇ ਵਿਸ਼ੇਸ਼ ਦੀਵਾਨ ਵਿੱਚ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਸ ਅਸਥਾਨ ਦੀ ਇਤਿਹਾਸਕ ਮਹੱਤਤਾ ਸੰਗਤਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪੁਜਣਾ ਸੀ ਪਰ ਧਰਮ ਪ੍ਰਚਾਰ ਫੇਰੀ ਤੇ ਅਮਰੀਕਾ ਗਏ ਹੋਣ ਕਾਰਨ ਨਹੀਂ ਪੁਜ ਸਕੇ, ਸ. ਬੇਦੀ ਨੇ ਕਿਹਾ ਕਿ ਬਾਬਾ ਗੁਰਪਿੰਦਰ ਸਿੰਘ ਮੁਖੀ ਗੁਰੂਸਰ ਸਤਲਾਣੀ ਕਾਰ ਸੇਵਾ ਸੰਪਰਦਾ ਤੇ ਬਾਬਾ ਇੰਦਰਬੀਰ ਸਿੰਘ ਸੰਗਤਾਂ ਦੇ ਸਹਿਯੋਗ ਨਾਲ ਗੁ: ਅਗਾੜਾ ਪਿਛਾੜਾ ਵਿਖੇ ਇਮਾਰਤਾਂ ਦੀ ਕਾਰਸੇਵਾ ਰਾਹੀ ਉਸਾਰੀ ਕਰਵਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਬਾਬਾ ਗੁਰਪਿੰਦਰ ਸਿੰਘ ਨੂੰ ਕਾਰ ਸੇਵਾ ਲਈ ਵੱਧ ਤੋਂ ਵੱਧ ਤਨਮਨ ਧੰਨ ਨਾਲ ਸਹਿਯੋਗ ਦਿਤਾ ਜਾਵੇ। ਉਪਰੰਤ ਕਬੱਡੀ ਹੋਈ ਜਿਸ ਵਿੱਚ ਰਮਦਾਸ ਕਲੱਬ ਯੂ.ਐਸ.ਏ ਅਤੇ ਖੋਖਰ ਫੌਜੀਆਂ ਗੁਰਦਾਸਪੁਰ ਟੀਮਾਂ ਵਿਚ ਗਹਿਗਚ ਮੁਕਾਬਲਾ ਹੋਇਆ। ਯੂ.ਐਸ.ਏ ਟੀਮ ਨੇ ਜੇਤੂ ਟਰਾਫੀ ਪ੍ਰਾਪਤ ਕੀਤੀ।

ਇਸ ਮੌਕੇ ਰਾਗੀਆਂ, ਕਵੀਆਂ, ਪ੍ਰਚਾਰਕਾਂ ਨੇ ਗੁਰਬਾਣੀ ਤੇ ਸਿੱਖ ਇਤਿਹਾਸ ਸੰਗਤਾਂ ਨਾਲ ਗਿਆਨੀ ਗੁਰਵਿੰਦਰ ਸਿੰਘ ਬੈਂਕਾ, ਗਿਆਨੀ ਭਗਵੰਤ ਸਿੰਘ ਸੂਰਵਿੰਡ ਕਵੀਸ਼ਰ, ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਢਾਡੀ, ਭਾਈ ਸਤਨਾਮ ਸਿੰਘ ਲਾਲੂਘੁੰਮਣ, ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ, ਭਾਈ ਤਰਸੇਮ ਸਿੰਘ ਬੁੱਢਾ ਕੋਟ ਨੇ ਸਾਂਝਾ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ਤੇ ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਬਿਧੀ ਚੰਦ ਸੰਪਰਦਾ ਤਰਨਾ ਦਲ ਸੁਰ ਸਿੰਘ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਵੀਰ ਸਿੰਘ ਜੀਓਬਾਲਾ, ਬਾਬਾ ਗੁਰਦੇਵ ਸਿੰਘ ਭੱਟੀ, ਬਾਬਾ ਮਨਜਿੰਦਰ ਸਿੰਘ ਲਾਲਪੁਰਾ ਵਧਾਇਕ, ਸੰਤ ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਸੰਤ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਸੰਤ ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਸੰਤ ਬਾਬਾ ਰਘੁਬੀਰ ਸਿੰਘ ਖਿਆਲੇ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸੰਤ ਬਾਬਾ ਕੁਲਦੀਪ ਸਿੰਘ ਹਜ਼ੂਰ ਸਾਹਿਬ, ਸੰਤ ਬਾਬਾ ਬਲਕਾਰ ਸਿੰਘ ਹਨੂੰਮਾਨਗੜ੍ਹ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁੱਮਣ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਕੁੱਲੀਵਾਲੇ, ਸੰਤ ਬਾਬਾ ਦਰਸ਼ਨ ਸਿੰਘ ਬੋਰੀਵਾਲੇ, ਸੰਤ ਬਾਬਾ ਹਰੀ ਸਿੰਘ ਨਾਨਕਸਰ ਹਰੀਕੇ, ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਸੰਤ ਬਾਬਾ ਵੀਰ ਸਿੰਘ ਜੀਓਬਾਲਾ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾਦਲ, ਸੰਤ ਬਾਬਾ ਗੁਲਾਬ ਸਿੰਘ ਠੱਠੀਖਾਰਾ, ਸੰਤ ਬਾਬਾ ਹਰਦੇਵ ਸਿੰਘ ਝਾੜ ਸਾਹਿਬ, ਬਾਬਾ ਹੀਰਾ ਸਿੰਘ ਠੱਠਾ, ਬਾਬਾ ਅਵਤਾਰ ਸਿੰਘ ਧੱਤਲਾਂਵਾਲੇ, ਭਾਈ ਕੁਲਵਿੰਦਰ ਸਿੰਘ, ਬਾਬਾ ਸੁਲੱਖਣ ਸਿੰਘ ਪੰਜਵੜ, ਬਾਬਾ ਭਗਤ ਸਿੰਘ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਬਾਬਾ ਬਲਦੇਵ ਸਿੰਘ ਢੋਢੀਵਿੰਡ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ ਆਦਿ ਹਾਜ਼ਰ ਹੋਏ। ਸਟੇਜ ਸੰਚਾਲਣ ਗਿਆਨੀ ਗੁਰਬਚਨ ਸਿੰਘ ਕਲਸੀਆਂ ਅਤੇ ਭਾਈ ਬੂਟਾ ਸਿੰਘ ਨੇ ਬਾਖੂਬੀ ਨਿਭਾਇਆ। ਅੰਤ ਵਿਚ ਸੰਤ ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਜੋ ਗੁਰਦੁਆਰਾ ਅਗਾੜਾ ਪਿਛਾੜਾ ਦੀ ਕਾਰਸੇਵਾ ਕਰਵਾ ਰਹੇ ਹਨ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *