ਅੰਮ੍ਰਿਤਸਰਪੰਜਾਬ

ਕਾਂਗਰਸ ਦੇਸ਼ ਦੇ ਸੰ‌ਵਿਧਾਨ ਦੀ ਮੂਲ ਭਾਵਨਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੀ ਰਹੀ: ਕੇਂਦਰੀ ਮੰਤਰੀ ਅਰਜਨ ਰਾਮ ਮੇਘਵਾਲ।

ਪੰਜਾਬ ਦੇ ਲੋਕਾਂ ਦਾ ’ਆਪ’ ਸਰਕਾਰ ਤੋਂ ਵਿਸ਼ਵਾਸ ਉੱਠ ਚੁਕਾ ਹੈ, ਭਾਜਪਾ ਹੀ ਉਨਾਂ ਲਈ ਇਕੋ ਇਕ ਉਮੀਦ ।

ਭਾਰਤ ਸਰਕਾਰ ਬਰਤਾਨੀਆ ਤੋਂ ਕੋਹਿਨੂਰ ਹੀਰਾ ਵਾਪਸ ਲਿਆਉਣ ਲਈ ਯਤਨਸ਼ੀਲ ਹੈ।

ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਕੇਂਦਰੀ ਮੰਤਰੀ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ।

ਅੰਮ੍ਰਿਤਸਰ 17 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਕੇਂਦਰੀ ਮੰਤਰੀ ਅਰਜਨ ਰਾਮ ਮੇਘਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਸੰਵਿਧਾਨ ਵਿਚ ਜੋ ਵੀ ਸੋਧਾਂ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਮਕਸਦ ਲੋਕਾਂ ਦੀ ਭਲਾਈ ਲਈ ਸੀ, ਜਦਕਿ ਕਾਂਗਰਸ ਆਪਣੀ ਸੌੜੀ ਸਿਆਸੀ ਹਿਤਾਂ ਦੀ ਪੂਰਤੀ ਲਈ ਭਾਰਤ ਦੇ ਸੰ‌ਵਿਧਾਨ ਦੀ ਅਖੌਤੀ ਸੋਧਾਂ ਨਾਲ ਇਸ ਦੀ ਮੂਲ ਭਾਵਨਾ ਨੂੰ ਹੀ ਢਾਹ ਲਾਉਣ ਦੀ ਕੋਸ਼ਿਸ਼ ਕਰਦੀ ਰਹੀ। ਭਾਰਤ ਦੇ ਲੋਕ ਜਾਗ ਚੁੱਕੇ ਹਨ ਅਤੇ ਹੁਣ ਕਾਂਗਰਸ ਨੂੰ ਆਪਣੇ ਕੀਤੇ ਬਾਰੇ ਲੋਕਾਂ ਨੂੰ ਜਵਾਬ ਦੇਣਾ ਪੈ ਰਿਹਾ ਹੈ।
ਕੇਂਦਰੀ ਮੰਤਰੀ ਅਰਜਨ ਰਾਮ ਮੇਘਵਾਲ ਅੰਮ੍ਰਿਤਸਰ ਵਿਖੇ ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪੁੱਜੇ, ਜਿੱਥੇ ਢਿੱਲੋਂ ਪਰਿਵਾਰ ਨੇ ਕੇਂਦਰੀ ਮੰਤਰੀ ਦੀ ਮੇਜ਼ਬਾਨੀ ਕੀਤੀ। ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਅਨੁਸਾਰ ਇਸ ਮੌਕੇ ਕੇਂਦਰੀ ਮੰਤਰੀ ਮੇਘਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਕਾਰਜਕਾਲ ਦੇ 9 ਸਾਲ ਭਾਰਤ ਲਈ ਸਭਿਆਚਾਰਕ ਪੁਨਰ ਸੁਰਜੀਤੀ ਦਾ ਯੁੱਗ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਿਤ ਕੋਹਿਨੂਰ ਹੀਰਾ ਬਰਤਾਨੀਆ ਤੋਂ ਵਾਪਸ ਲਿਆਉਣ ਪ੍ਰਤੀ ਭਾਰਤ ਸਰਕਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ 2014 ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ 231 ਚੋਰੀ ਕੀਤੀਆਂ ਪੁਰਾਤਨ ਵਸਤਾਂ ਵਾਪਸ ਲਿਆਂਦੀਆਂ ਗਈਆਂ ਜਦਕਿ ਪਹਿਲਾਂ ਕੇਵਲ 13 ਚੋਰੀ ਕੀਤੀਆਂ ਗਈਆਂ ਵਸਤਾਂ ਵਾਪਸ ਲਿਆਂਦੀਆਂ ਗਈਆਂ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਜ਼ਾਦੀ ਸੰਗਰਾਮ ਦੇ ਅਣਗੌਲੇ ਨਾਇਕਾਂ ਨੂੰ ਪ੍ਰਮੁੱਖਤਾ ਦੇਣ ਲਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿਹਾ ਕਿ ਭਾਰਤੀ ਸੰਸਕ੍ਰਿਤੀ ਸਦੀਆਂ ਤੋਂ ਵਿਸ਼ਵ ਨੂੰ ਸ਼ਾਂਤੀ ਅਤੇ ਸਦਭਾਵਨਾ ਦੀ ਅਗਵਾਈ ਦੇ ਰਹੀ ਹੈ। ਉਨ੍ਹਾਂ ਮੋਦੀ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਸਿੱਖ ਗੁਰੂ ਸਾਹਿਬਾਨ ਦੀਆਂ ਪ੍ਰਕਾਸ਼ ਸ਼ਤਾਬਦੀਆਂ ਮਨਾਉਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਮੋਦੀ ਕੈਬਨਿਟ ਨੇ ਝੋਨੇ ਦੀ ਕੀਮਤ ਵਿਚ ਹੀ 143 ਰੁਪਏ ਪ੍ਰਤੀ ਕੁਵਿੰਟਲ ਦਾ ਭਾਰੀ ਵਾਧਾ ਸਮੇਤ ਕਈ ਹੋਰ ਫ਼ਸਲਾਂ ਦੇ ਐਮ ਐਸ ਪੀ ਵਿਚ ਚੋਖਾ ਵਾਧਾ ਕਰਕੇ ਕਿਸਾਨਾਂ ਦੇ ਹਿਤਾਂ ਦੀ ਪੂਰਤੀ ਕੀਤੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਜਤਾਈ ਅਤੇ ਕਿਹਾ ਕਿ ’ਆਪ’ ਸਰਕਾਰ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕੋਲ ਪੰਜਾਬ ਦੇ ਭਵਿੱਖ ਲਈ ਕੋਈ ਯੋਜਨਾ ਨਹੀਂ ਹੈ। ਮਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕ ਭਾਜਪਾ ਵਲ ਦੇਖ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ ਵਧਿਆ ਹੈ।
ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਡਾ. ਸੁਰਿੰਦਰ ਕੌਰ ਢਿੱਲੋਂ, ਰਾਜਕੁਮਾਰ ਵੇਰਕਾ, ਦਿਹਾਤੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੀਆਂਵਿੰਡ, ਪ੍ਰੋ. ਸਰਚਾਂਦ ਸਿੰਘ ਖਿਆਲਾ, ਡਾ. ਸਰਬਜੀਤ ਸਿੰਘ ਸਠਿਆਲਾ ਤੇ ਜਗਦੀਸ਼ ਗੁਪਤਾ ਬੁੱਧੀਜੀਵੀ ਸੈੱਲ, ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ, ਰਾਕੇਸ਼ ਗਿੱਲ, ਐਸ ਪੀ ਕੇਵਲ ਕੁਮਾਰ, ਹਰਦੀਪ ਸਿੰਘ ਗਿੱਲ, ਡਾ. ਬਲਦੇਵ ਪ੍ਰਕਾਸ਼ ਚਾਵਲਾ, ਬਖ਼ਸ਼ੀ ਰਾਮ ਅਰੋੜਾ, ਰਾਜੀਵ ਭਗਤ, ਡਾ. ਰਾਮ ਚਾਵਲਾ, ਮੋਹਿਤ ਮਹਾਜਨ, ਸੁਖਮਿੰਦਰ ਸਿੰਘ ਪਿੰਟੂ, ਰਜਿੰਦਰ ਸ਼ਰਮਾ, ਇਸਤਰੀ ਮੋਰਚਾ ਪ੍ਰਧਾਨ ਸ਼ਰੂਤੀ ਵਿੱਜ, ਹਰਜਿੰਦਰ ਸਿੰਘ ਠੇਕੇਦਾਰ, ਸੁਸ਼ੀਲ ਦੇਵਗਨ, ਡੌਲੀ ਭਾਟੀਆ, ਜਨਕ ਜੋਸ਼ੀ, ਕਮਲਜੀਤ ਕੌਰ, ਸੋਨੀਆ ਮੱਲੀ, ਰਿੰਪੀ ਰਾਜਪੂਤ ਅਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *