ਅੰਮ੍ਰਿਤਸਰ

21 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗੇਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ 20 ਜੂਨ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 21 ਜੂਨ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਕਰਮ ਜੀਤ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਫੋਨ ਪੇ,ਆਰਯਨ ਹਉਡਾਈ, ਭਾਰਤੀ ਐਸਾ, ਕੈਂਮਪਸ ਇੰਡੀਆ ਫੂਡ ਸਰਵਿਸ, ਪ੍ਰੀਮਿਕਾ ਆਦਿ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ।

ਇਹਨਾਂ ਸਾਰੀਆ ਕੰਪਨੀਆ ਵੱਲੋ ਵੱਖ—ਵੱਖ ਅਸਾਮੀਆ ਲਈ 10,000/— ਤੋਂ 25,000/—ਪ੍ਰਤੀ ਮਹੀਨਾ ਤਨਖਾਹ ਦਿਤੀ ਜਾਵੇਗੀ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਵੱਲੋਂ ਸੇਲਜ਼ ਐਗਿਊਕੀਟਿਵ,ਡਿਊਟੀ ਮੈਨੇਜ਼ਰ, ਕਿਚਨ ਹੈਲਪਰ,ਯੂਟੀਲਿਟੀ ਵਰਕਰ,ਕਸਟਮਰ ਰਿਲੇਸ਼ਨਸ਼ਿਪ, ਰਿਲੇਸ਼ਨਸ਼ਿਪ ਮੈਨੇਜ਼ਰ, ਏ.ਐਸ.ਐਮ, ਐਸ.ਐਮ, ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਰੋਜ਼ਗਾਰ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ 1:30 ਵਜੇ ਤੱਕ ਦਾ ਹੋਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਨੰਬਰ 9915789068 ਤੇ ਨਾਲ ਸਪੰਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *