ਪਟਿਆਲਾ

ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਯੋਗ ਦਿਵਸ

ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਜਰੂਰੀ: ਸਿਵਲ ਸਰਜਨ

ਪਟਿਆਲਾ 21 ਜੂਨ (ਰਮਨਦੀਪ/ਮਧੂਸਾਰ ਬਿਊਰੋ) ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨਸੁਾਰ ਮਾਨਸਿਕ ਅਤੇ ਸ਼ਰੀਰਿਕ ਤੰਦਰੂਸਤੀ ਨੂੰ ਕਾਇਮ ਰੱਖਣ ਲਈ ਅੱਜ ਜਿਲ਼ੇ ਦੀਆਂ ਪੀ.ਐਚ.ਸੀ, ਸੀ.ਐਚ.ਸੀ ਅਤੇ ਤੰਦਰੁਸਤ ਸਿਹਤ ਕੇਂਦਰਾ ਵਿੱਚ ਯੋਗ ਦਿਵਸ ਮਨ੍ਹਾ ਕੇ ਸਟਾਫ ਅਤੇ ਲੋਕਾਂ ਨੂੰ ਯੋਗਾ ਕਰਵਾਇਆ ਅਤੇ ਇਸ ਦੇ ਲਾਭ ਬਾਰੇ ਜਾਗਰੂਕ ਕੀਤਾ ਗਿਆ।ਇਹਨਾਂ ਯੋਗ ਸ਼ਿਵਰ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ.ਜੇ.ਸਿੰਘ. ਵੱਲੋਂ ਵੀ ਸ਼ਮੁਲੀਅਤ ਕਰਕੇ ਯੋਗ ਕੀਤਾ।ਸਿਵਲ ਸਰਜਨ ਡਾ. ਰਮਿੰਦਰ ਕੌਰ ਨੇਂ ਦੱਸਿਆ ਕਿ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਨੁਸਾਰ 20 ਜੂਨ ਤੋਂ 26 ਜੂਨ ਤੱਕ ਆਯੂਸ਼ ਡਾਕਟਰਾਂ ਦੇ ਸਹਿਯੋਗ ਨਾਲ ਸਿਹਤ ਸੰਸਥਾਵਾਂ ਵਿਚ ਯੋਗਾ ਸਪਤਾਹ ਮਨਾਇਆ ਜਾਵੇਗਾ।

ਜਿਸ ਦੋਰਾਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਯੋਗਸ਼ਾਲਾ ਅਤੇ ਯੋਗਸ਼ਾਲਾ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਹੈਲਪਲਾਈਨ ਨੰਬਰ 7669400500 ਬਾਰੇ ਵੱਧ ਤੋਂ ਵੱਧ ਲੋਕਾਂ ਨੁੰ ਜਾਗਰੂਕ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਇਸ ਸਪਤਾਹ ਦੋਰਾਣ ਸਕੂਲਾ/ ਕਾਲਜਾ/ ਨਰਸਿੰਗ ਕਾਲਜਾ/ ਆਈ.ਟੀ.ਆਈ. ਵਿੱਚ ਵਿਦਿਆਰਥੀਆਂ ਅਤੇ ਨਸ਼ਾ ਛੁਡਾਓ ਕੇਂਦਰਾ, ਪ੍ਰਾਈਵੇਟ ਕੇਂਦਰਾ ਵਿੱਚ ਦਾਖਲ ਮਰੀਜਾਂ ਨੂੰ ਕਾਂਉਂਸਲਰਾ ਦੀ ਮਦਦ ਨਾਲ ਯੋਗ ਬਾਰੇ ਜਾਗਰੂਕ ਕੀਤਾ ਜਾਵੇਗਾ।ਯੋਗ ਦੀ ਜਾਗਰੂਕਤਾ ਲਈ ਸੋਸ਼ਲ ਮੀਡੀਆ ਦਾ ਵੀ ਸਹਾਰਾ ਲਿਆ ਜਾਵੇਗਾ।ਡਾ. ਰਮਿੰਦਰ ਕੋਰ ਨੇਂ ਦੱਸਿਆ ਕਿ ਸ਼ਰੀਰਿਕ ਅਤੇ ਮਾਨਸਿਕ ਤੰਦਰੂਸਤੀ ਲਈ ਯੋਗ ਜਰੂਰੀ ਹੈ ਅਤੇ ਅੱਜ ਦੀ ਇਸ ਮੋਜੂਦਾ ਤੇਜ ਰਫਤਾਰ ਜਿੰਦਗੀ`ਚ ਤਣਾਓ ਗ੍ਰਸਤ ਦਿਮਾਗ ਤੇਂ ਸਰੀਰ ਨੂੰ ਦਵਾਈਆਂ ਤੋਂ ਬਗੈਰ ਤੰਦਰੁਸਤ ਰੱਖਣ ਲਈ ਯੋਗਾ ਅਪਣਾਉਣਾ ਜਰੂਰੀ ਹੈ ਕਿਉਂਕਿ ਤੰਦਰੁਸਤ ਸ਼ਰੀਰ ਵਿੱਚ ਹੀ ਤੰਦਰੁਸਤ ਮਨ ਵਾਸ ਕਰਦਾ ਹੈ।

Leave a Reply

Your email address will not be published. Required fields are marked *