ਛੋਟੀ ਉਮਰੇ ਬੱਚਿਆਂ ਦਾ ਖੇਡਾਂ ਨਾਲ ਜੁੜਨਾਂ ਪੰਜਾਬ ਲਈ ਸ਼ੁਭ ਸ਼ਗਨ :— ਰਾਜੂ ਖੰਨਾ।*l
ਸਟਾਰ ਸਪੋਰਟਸ ਕਲੱਬ ਨੇ ਕਰਵਾਇਆ ਕ੍ਰਿਕਟ ਟੂਰਨਾਮੈਂਟ। ਰਾਜੂ ਖੰਨਾ ਨੇ ਕੀਤਾ ਉਦਘਾਟਨ।
ਅਮਲੋਹ,27 ਜੂਨ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਛੋਟੀ ਉਮਰੇ ਖੇਡਾਂ ਨਾਲ ਜੁੜਨਾਂ ਪੰਜਾਬ ਲਈ ਸ਼ੁੱਭ ਸ਼ਗਨ ਹੈ। ਕਿਉਂਕਿ ਇਸ ਟੂਰਨਾਮੈਂਟ ਨੂੰ ਕਰਵਾਉਣ ਵਾਲੇ ਵੀ ਵਿਦਿਆਰਥੀ ਹਨ ਤੇ ਖੇਡਣ ਵਾਲੇ ਵੀ।ਹਰ ਯੂਥ ਸਪੋਰਟਸ ਕਲੱਬ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਪੁੱਟਣ ਲਈ ਪਹਿਲ ਕਦਮੀ ਕਰਦਾ ਹੋਇਆਂ ਤਵੱਜੋ ਦੇਵੇ ਤਾ ਜੋ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਮਲੋਹ ਦੇ ਗਰਾਊਂਡ ਵਿੱਚ ਸਟਾਰ ਸਪੋਰਟਸ ਕਲੱਬ ਅਮਲੋਹ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਰਨ ਸਮੇਂ ਵੱਡੀ ਗਿਣਤੀ ਵਿੱਚ ਜੁੜੇ ਖਿਡਾਰੀਆਂ ਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸਮੇਂ ਸਮੇਂ ਤੇ ਖੇਡਾ ਅਤੇ ਖਿਡਾਰੀਆਂ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ। ਤਾ ਜੋ ਤੁਹਾਡੀ ਹੌਂਸਲਾ ਅਫਜ਼ਾਈ ਨਾਲ ਖੇਡਣ ਵਾਲਾ ਖਿਡਾਰੀ ਅੱਗੋ ਵੀ ਅਪਣੀ ਖੇਡ ਦਾ ਚੰਗਾ ਪ੍ਰਦਰਸ਼ਨ ਕਰ ਸਕੇ।
ਰਾਜੂ ਖੰਨਾ ਨੇ ਅੱਗੇ ਕਿਹਾ ਕਿ ਅੱਜ ਹਰ ਯੂਥ ਕਲੱਬ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆ ਕੇ ਪ੍ਰਣ ਕਰਦੇ ਹੋਏ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।ਤਾ ਜੋ ਹੇਠਲੇ ਪੱਧਰ ਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਤੇ ਜਿਥੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਕਲੱਬ ਨੂੰ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ। ਉਥੇ ਟੂਰਨਾਮੈਂਟ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਕ੍ਰਿਕਟ ਟੂਰਨਾਮੈਂਟ ਵਿੱਚ 22 ਦੇ ਕਰੀਬ ਕ੍ਰਿਕਟ ਟੀਮਾਂ ਭਾਗ ਲੈ ਰਹੀਆਂ ਹਨ। ਜਿਹਨਾਂ ਵਿੱਚੋਂ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 3100 ਰੁਪਏ, ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 2100 ਰੁਪਏ , ਤੀਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾ ਨੂੰ 1100 ਰੁਪਏ ਦੇ ਨਗਦ ਇਨਾਮਾਂ ਤੋਂ ਇਲਾਵਾ ਟ੍ਰਾਫੀਆ ਦੇ ਕਿ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤੇ ਯੂਥ ਆਗੂ ਗੁਰਪੰਥ ਸਿੰਘ ਤੂਫਾਨ, ਗੁਰਸੇਵਕ ਸਿੰਘ ਭਾਂਬਰੀ, ਵਿਸ਼ਾਲ ਕੁਮਾਰ ਭੜੀ, ਕਲੱਬ ਪ੍ਰਧਾਨ ਬਾਲਕ ਸ਼ਰਮਾ,ਵਰਿਵ ਅਰੌੜਾ,ਵਾਨੂੰ ਸ਼ਰਮਾ,ਦਿਪਾਸੂ ਸ਼ਰਮਾ,ਕਰਨ ਸ਼ਰਮਾ,ਅਭੀ ਕੁਮਾਰ,ਹਰਮਨ ਸਿੰਘ, ਅਰਜੁਨ ਸਿੰਘ,ਜਸਕਰਨ ਸਿੰਘ,ਹਰਮਨ ਸਿੰਘ, ਅਭੀਜੀਤ ਸਿੰਘ, ਧਰਮਪਾਲ ਭੜੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਦਰਸ਼ਕ ਹਾਜ਼ਰ ਸਨ।

