ਦੇਸ਼-ਵਿਦੇਸ਼ਪੰਜਾਬ

ਚੋਣਾਂ ਦੀ ਤਿਆਰੀ ’ਚ ਜੁਟੀ ਭਾਜਪਾ ; ਮੋਦੀ ਨਾਲ ਸ਼ਾਹ ਤੇ ਨੱਢਾ ਕੀਤੀ ਬੈਠਕ

ਨਵੀਂ ਦਿੱਲੀ (ਮਧੂਸਾਰ ਬਿਊਰੋ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾਵਾਂ ਨਾਲ ਬੁੱਧਵਾਰ ਨੂੰ ਮੀਟਿੰਗ ਕੀਤੀ। ਪਾਰਟੀ ਨੇ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਅਹਿਮ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੀਟਿੰਗ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਮੀਟਿੰਗ ਅਜਿਹੇ ਸਮੇਂ ਹੋਈ ਜਦੋਂ ਸ਼ਾਹ, ਨੱਢਾ ਅਤੇ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਬੀ. ਐੱਲ. ਸੰਤੋਸ਼ ਲਗਾਤਾਰ ਸੰਗਠਨ ਅਤੇ ਸਿਆਸੀ ਮੁੱਦਿਆਂ ’ਤੇ ਮੀਟਿੰਗਾਂ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨਾਲ ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਸੰਗਠਨ ਮੰਤਰੀ ਬੀ. ਐੱਲ. ਸੰਤੋਸ਼ ਸਮੇਤ ਕਈ ਵੱਡੇ ਆਗੂ ਪੁੱਜੇ ਹੋਏ ਸਨ।

Leave a Reply

Your email address will not be published. Required fields are marked *